ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰਪਾਲ ਸਿੰਘ)-ਬਠਿੰਡਾ ਤੇ ਲੁਧਿਆਣਾ ਦੇ ਪੱਤਰਕਾਰਾਂ ਤੇ ਯੂ-ਟਿਊਬਰਾਂ ਖ਼ਿਲਾਫ਼ ਸਾਈਬਰ ਸੈੱਲ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਪੁਲਿਸ ਵਲੋਂ ਦਰਜ ਕੀਤੇ ਮਾਮਲਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ | ਇਹ ਪ੍ਰਗਟਾਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਨੇ ਕੀਤਾ | ਉਨ੍ਹਾਂ ਕਿਹਾ ਕਿ ਲੋਕਤੰਤਰ 'ਚ ਮੀਡੀਆ ਨੂੰ ਚੌਥੇ ਥੰਮ੍ਹ ਵਜੋਂ ਮੰਨਿਆ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਲਿਖਣ ਅਤੇ ਬੋਲਣ ਦੀ ਆਜ਼ਾਦੀ ਹੈ ਤੇ ਕੋਈ ਵੀ ਵਿਅਕਤੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪੱਤਰਕਾਰਾਂ ਖ਼ਿਲਾਫ਼ ਕੀਤੀ ਇਹ ਕਾਰਵਾਈ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰਾਂ ਅਤੇ ਯੂ-ਟਿਊਬਰਾਂ 'ਤੇ ਮਾਮਲੇ ਦਰਜ ਕਰਨਾ ਸੰਵਿਧਾਨ ਰਾਹੀਂ ਦਿੱਤੀ ਗਈ ਲਿਖਣ ਤੇ ਬੋਲਣ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |