07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੀਰੀ-ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਨੇ ਨਵੇਂ ਵਰ੍ਹੇ ਮੌਕੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-01-2026
ਦਸੂਹਾ, 3 ਜਨਵਰੀ (ਭੁੱਲਰ)-ਨਵੇਂ ਸਾਲ 2026 ਦੀ ਆਮਦ 'ਤੇ ਮੀਰੀ-ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਕੈਂਪ 'ਚ 51 ਖ਼ੂਨਦਾਨੀਆਂ ਨੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਲਈ ਬੇਮਿਸਾਲ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਖ਼ੂਨ ਦਾਨ ਕਰਕੇ ਅਸੀਂ ਕਿਸੇ ਲੋੜਵੰਦ ਦੀ ਵੀ ਬੇਸ਼ਕੀਮਤੀ ਜਾਨ ਬਚਾ ਸਕਦੇ ਹਾਂ, ਇਸ ਕਰਕੇ ਸਾਨੂੰ ਇੱਛਾ ਅਨੁਸਾਰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ | ਪਿ੍ਤਪਾਲ ਸਿੰਘ ਸੋਨੀ ਨੇ ਕਿਹਾ ਕਿ ਸੁਸਾਇਟੀ ਵਲੋਂ ਸਮਾਜ ਭਲਾਈ ਦੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਸਮੇਂ-ਸਮੇਂ 'ਤੇ ਖ਼ੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਲਈ ਧਾਰਮਿਕ ਗਤੀਵਿਧੀਆਂ ਵੀ ਉਲੀਕੀਆਂ ਜਾਂਦੀਆਂ ਹਨ | ਉਨ੍ਹਾਂ ਨੇ ਬਲੱਡ ਡੋਨਰਜ਼ ਐਂਡ ਵੈੱਲਫੇਅਰ ਸੋਸਾਇਟੀ ਦਸੂਹਾ ਦਾ ਵੀ ਖ਼ਾਸ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਹਰੇਕ ਖ਼ੂਨਦਾਨ ਕੈਂਪ ਵਿਚ ਮੀਰੀ-ਪੀਰੀ ਸੇਵਾ ਸੁਸਾਇਟੀ ਨੂੰ ਸਹਿਯੋਗ ਕੀਤਾ ਜਾਂਦਾ ਹੈ | ਇਸ ਮੌਕੇ ਮਨਦੀਪ ਸਿੰਘ ਢੀਂਡਸਾ, ਬੀਬੀ ਗੁਰਪ੍ਰੀਤ ਕੌਰ ਢੀਂਡਸਾ, ਹਰ ਸਾਹਿਬ ਸਿੰਘ ਢੀਂਡਸਾ, ਹਰਦੀਪ ਸਿੰਘ ਬੋਦਲ (ਜਨਰਲ ਸਕੱਤਰ, ਐਨ. ਆਰ. ਆਈ ਵਿੰਗ ਇਟਲੀ, ਸ਼੍ਰੋਮਣੀ ਅਕਾਲੀ ਦਲ), ਪਰਮਿੰਦਰ ਸਿੰਘ ਬੱਬਲੂ, ਪਰਮਜੀਤ ਸਿੰਘ ਘੁੰਮਣ, ਜਸਪਾਲ ਸਿੰਘ ਮਸੀਤੀ, ਡਾ. ਕੁਲਵਿੰਦਰ ਸਿੰਘ, ਆਕਾਸ਼ਦੀਪ ਸਿੰਘ ਬੌਬੀ ਅਤੇ ਹੋਰ ਸੁਸਾਇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਕਿਸਾਨ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ 2 ਸਾਲ ਤੋਂ ਡਿੱਗੀ ਮੈਹਿੰਦਵਾਣੀ ਸਕੂਲ ਦੀ ਦੀਵਾਰ ਬਣਾਉਣ ਦੀ ਮੰਗ
Ad Position 24