07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਰਾਸ਼ਟਰੀ ਕਿਸਾਨ ਦਿਵਸ ਸੰਬੰਧੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 04-01-2026
ਦਸੂਹਾ, 3 ਜਨਵਰੀ (ਭੁੱਲਰ)-ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਇਕਨਾਮਿਕਸ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਸ਼ਟਰੀ ਕਿਸਾਨ ਦਿਵਸ ਮਨਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਕਾਲਜ ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਸਨ | ਸੁਸਾਇਟੀ ਦੇ ਮੁਖੀ ਡਾ. ਅਨੂੰ ਬਜਾਜ ਨੇ ਮੁੱਖ ਮਹਿਮਾਨ ਰਾਕੇਸ਼ ਕੁਮਾਰ ਮਹਾਜਨ ਦਾ ਗੁਲਦਸਤੇ ਨਾਲ ਸਵਾਗਤ ਕਰਨ ਉਪਰੰਤ ਇਸ ਰਾਸ਼ਟਰੀ ਕਿਸਾਨ ਦਿਵਸ ਦੇ ਮਹੱਤਵ ਬਾਰੇ ਸਮੂਹ ਵਿਦਿਆਰਥੀਆਂ ਨੂੰ ਜਾਣੰੂ ਕਰਵਾਇਆ | ਕਾਲਜ ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਆਪਣੇ ਭਾਸ਼ਨ ਵਿਚ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਕਿਸੇ ਵੀ ਦੇਸ਼ ਦੇ ਅੰਨਦਾਤਾ ਹੁੰਦੇ ਹਨ, ਜਿਨ੍ਹਾਂ ਦੀ ਬਦੌਲਤ ਸਮੁੱਚੇ ਦੇਸ ਵਾਸੀ ਆਪਣਾ ਪੇਟ ਭਰਦੇ ਹਨ | ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ | ਇਸ ਲਈ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਸੁੱਖ-ਦੁੱਖ ਦੇ ਸਾਥੀ ਬਣ ਕੇ ਉਨ੍ਹਾਂ ਦਾ ਸਮਾਜ ਵਿਚ ਸਨਮਾਨ ਤੇ ਸਤਿਕਾਰ ਬਰਕਰਾਰਰੱਖੀਏ | ਇਸ ਮੌਕੇ ਉੱਤੇ ਇਕ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਸ਼ਾਨਦਾਰ ਢੰਗ ਨਾਲ ਕਿਸਾਨੀ ਜਨ-ਜੀਵਨ ਨੂੰ ਚਿਤਰਿਆ ਗਿਆ | ਜੱਜਮੈਂਟ ਦੀ ਭੂਮਿਕਾ ਪ੍ਰੋ. ਹਰਜੀਤ ਕੌਰ ਵਲੋਂ ਨਿਭਾਈ ਗਈ | ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਆਰਜ਼ੂ ਵਲੋਂ ਨਿਭਾਈ ਗਈ |2
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮੀਰੀ-ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਨੇ ਨਵੇਂ ਵਰ੍ਹੇ ਮੌਕੇ ਖ਼ੂਨਦਾਨ ਕੈਂਪ ਲਗਾਇਆ
Ad Position 24