07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 04-01-2026
ਗੜ੍ਹਸ਼ੰਕਰ, 3 ਜਨਵਰੀ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਾਜੇਸ਼ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਨੇਕ ਸਿੰਘ ਨੇ ਜਥੇ ਅਤੇ ਇਸਤਰੀ ਸਤਿਸੰਗ ਸਭਾ ਦੇ ਬੀਬੀ ਜਸਵੀਰ ਕੌਰ ਬਜਾਜ ਦੇ ਜਥੇ ਨੇ ਸੰਗਤਾਂ ਨੂੰ ਸ਼ਬਦ ਗਾਇਨ ਨਾਲ ਨਿਹਾਲ ਕੀਤਾ | ਸਮਾਗਮ ਦੌਰਾਨ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਉਪਦੇਸ਼ ਤੋਂ ਜਾਣੂ ਕਰਵਾਉਂਦੇ ਹੋਏ ਸੰਗਤਾਂ ਨੂੰ ਸਿੱਖੀ ਜੀਵਨ ਧਾਰਨ ਕਰਨ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਿੰਘ ਸਜਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਡਾ. ਜੰਗ ਬਹਾਦਰ ਸਿੰਘ ਰਾਏ, ਗਿਆਨੀ ਬਲਵੀਰ ਸਿੰਘ ਚੰਗਿਆੜਾ, ਜਰਨੈਲ ਸਿੰਘ ਗੜ੍ਹੀਵਾਲੇ, ਰਾਜਿੰਦਰ ਸਿੰਘ ਸ਼ੂਕਾ, ਡਾ. ਹਰਵਿੰਦਰ ਸਿੰਘ ਬਾਠ, ਰਣਜੀਤ ਸਿੰਘ ਖੱਖ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਬੂਟਾ ਸਿੰਘ ਪੁਰੇਵਾਲ, ਅਮਨਦੀਪ ਸਿੰਘ ਬੈਂਸ, ਮਹਿੰਦਰ ਸਿੰਘ, ਐਡਵੋਕੇਟ ਅਮਰਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਬਾਠ, ਰੇਸ਼ਮ ਸਿੰਘ, ਭੁਪਿੰਦਰ ਸਿੰਘ ਘਈ ਤੇ ਵੱਡੀ ਗਿਣਤੀ 'ਚ ਸੰਗਤਾਂ ਅਤੇ ਗੁਰਸੇਵਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਸਮਾਗਮ 'ਚ ਹਾਜ਼ਰ ਭਰੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦਫ਼ਤਰ ਹਰਿਆਣਾ 'ਚ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਸ਼ਟਰੀ ਕਿਸਾਨ ਦਿਵਸ ਸੰਬੰਧੀ ਸਮਾਗਮ ਕਰਵਾਇਆ
Ad Position 24