07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 04-01-2026
ਗੜ੍ਹਦੀਵਾਲਾ, 3 ਜਨਵਰੀ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੇਸੋਪੁਰ ਵਿਖੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਗੁਰਜੰਟ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਸਾਹਿਬ ਭਾਈ ਰਵਿੰਦਰ ਸਿੰਘ ਜਲੰਧਰ, ਗਿਆਨੀ ਅਮਰੀਕ ਸਿੰਘ ਰਾਣੀਪੁਰ ਅਤੇ ਢਾਡੀ ਜਥਾ ਭਾਈ ਜਗਪ੍ਰੀਤ ਸਿੰਘ ਭੰੂਗੇ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਅਵਤਾਰ ਸਿੰਘ, ਬਚਿੱਤਰ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਇੱਕਜੋਤ ਸਿੰਘ, ਜੋਬਨਪ੍ਰੀਤ ਸਿੰਘ, ਸੰਦੀਪ ਸਿੰਘ, ਪ੍ਰੀਤਮ ਸਿੰਘ, ਅਮਰਿੰਦਰ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਉਂਕਾਰ ਸਿੰਘ, ਗੁਰਪ੍ਰੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਦੇ ਸਟਾਫ਼ ਨੇ ਨਵੇਂ ਸਾਲ 'ਤੇ ਲਏ ਸਾਕਾਰਾਤਮਿਕ ਅਹਿਦ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀ ਮਾਨਵੀ ਸੈਣੀ ਨੇ ਕੌਮੀ ਵੁਸ਼ੂ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਗਮਾ
Ad Position 24