14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗਲੋਬਲ ਸਕੂਲ ਰੰਗਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 05-01-2026

ਭੰਗਾਲਾ, 4 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਗਲੋਬਲ ਪਬਲਿਕ ਸਕੂਲ ਰੰਗਾ ਭੰਗਾਲਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦੀ ਸ਼ੁਰੂਆਤ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਜਿਸ ਵਿਚ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਹਾਜ਼ਰੀ ਭਰੀ | ਇਸ ਮੌਕੇ ਸ਼ਬਦ ਕੀਰਤਨ ਤੇ ਕਥਾ ਵਿਚਾਰ ਵੀ ਕੀਤੀ ਗਈ ਤੇ ਸੰਗਤਾਂ ਨੂੰ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਸਕੂਲ ਦੇ ਪਿ੍ੰਸੀਪਲ ਰਾਜੀਵ ਰਾਣਾ, ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਤੇ ਸਕੂਲ ਦੇ ਸਮੂਹ ਅਧਿਆਪਕਾਂ ਤੇ ਆਈ ਹੋਈ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਨੇ ਬਚਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਵਿਦਿਆਰਥਣਾਂ ਨੂੰ ਨਵੇਂ ਵਰ੍ਹੇ 'ਤੇ ਨਵੀਂ ਸੋਚ ਨਾਲ ਆਪਣੇ ਜੀਵਨ ਵਿਚ ਅੱਗੇ ਵਧਣ ਦਾ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 7 ਨੂੰ ਅਗਲੀ ਖ਼ਬਰ ਹਰਦੋ ਬਥਵਾਲਾ ਦੇ ਨੌਜਵਾਨ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ ਖੇਤੀਬਾੜੀ ਦੇ ਨਾਲ ਆਟਾ ਚੱਕੀ ਦਾ ਕੰਮ ਕਰਦਾ ਹੈ ਸੰਦੀਪ ਸਿੰ...
Ad Position 24