ਦਸੂਹਾ, 4 ਜਨਵਰੀ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਬੈਠਕ ਪ੍ਰਧਾਨ ਦਲਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਪੈਨਸ਼ਨਰ ਭਵਨ ਦਸੂਹਾ ਵਿਖੇ 7 ਜਨਵਰੀ ਨੂੰ ਹੋਵੇਗੀ | ਇਸ ਮੌਕੇ ਪੈਨਸ਼ਨਰਾਂ ਵੱਲੋਂ ਭਖਦੇ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਇਸ ਮੌਕੇ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਹੋਰ ਵੀ ਅਹੁਦੇਦਾਰ ਸਨ |