ਗੜ੍ਹਦੀਵਾਲਾ, 4 ਜਨਵਰੀ (ਚੱਗਰ)-ਸੰਤ ਬਾਬਾ ਹਰਨਾਮ ਸਿੰਘ ਦੀ 43ਵੀਂ ਵੀਂ ਬਰਸੀ ਸੰਬੰਧੀ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਨਾਮ ਅਭਿਆਸ ਕਮਾਈ ਸਮਾਗਮ ਦੀ ਸਮਾਪਤੀ ਉਪਰੰਤ ਬੀਤੀ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਵਿਸ਼ੇਸ਼ ਰੈਣ-ਸਬਾਈ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਸ਼ੌਕੀਨ ਸਿੰਘ, ਭਾਈ ਜਗਤਾਰ ਸਿੰਘ (ਦੋਵੇਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਜੀਤ ਸਿੰਘ ਗੁਰਦਾਸਪੁਰ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਬਲਦੇਵ ਸਿੰਘ ਬਡਾਲਾ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਗੁਰਤੇਜ ਸਿੰਘ ਗਹਿਰ, ਭਾਈ ਧਨਵੰਤ ਸਿੰਘ, ਭਾਈ ਹਰਿੰਦਰ ਸਿੰਘ, ਭਾਈ ਅਵਤਾਰ ਸਿੰਘ ਅਤੇ ਗੁਰਮਤਿ ਸੰਗੀਤ ਵਿਦਿਆਲਾ ਗੁਰਦੁਆਰਾ ਰਾਮਪੁਰ ਖੇੜਾ ਦੇ ਸਿੱਖਿਆਰਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੰਤ ਸੇਵਾ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੀਫ਼ ਇੰਜੀਨੀਅਰ ਦਵਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ |