14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੁਲਿਸ ਅਧਿਕਾਰੀ ਦੀ ਵਰਦੀ ਪਾੜਨ ਤੇ ਦੋਸ਼ੀ ਨੂੰ ਛੁਡਾਉਣ ਦੇ ਦੋਸ਼ 'ਚ 3 ਕਾਬੂ

Ad Position 21
No active advertisement
ਅਜੀਤ ਡੈਸਕ 05-01-2026
ਹੁਸ਼ਿਆਰਪੁਰ, 4 ਜਨਵਰੀ (ਬਲਜਿੰਦਰਪਾਲ ਸਿੰਘ)-ਹਰਿਆਣਾ ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਕਥਿਤ ਦੋਸ਼ੀ ਨੂੰ ਛੁਡਾਉਣ ਅਤੇ ਪੁਲਿਸ ਅਧਿਕਾਰੀ ਦੀ ਵਰਦੀ ਪਾੜਨ ਦੇ ਦੋਸ਼ 'ਚ ਮਾਮਲਾ ਦਰਜ਼ ਕਰਕੇ 1 ਔਰਤ ਸਮੇਤ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬੱਸੀ ਉਮਰ ਖਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਖਦੇਵ ਸਿੰਘ ਨੇ ਚੋਰੀ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ | ਜਦੋਂ ਉਹ ਪੁਲਿਸ ਪਾਰਟੀ ਦੇ ਨਾਲ ਜਾਂਚ ਲਈ ਉਕਤ ਪਿੰਡ ਪਹੁੰਚੇ ਤਾਂ ਇਸ ਉਪਰੰਤ ਜਦੋਂ ਗ੍ਰੰਥੀ ਵੱਲੋਂ ਦੱਸੇ ਗਏ ਕਥਿਤ ਦੋਸ਼ੀ ਤੋਂ ਉਹ ਪੁੱਛਗਿੱਛ ਕਰ ਰਹੇ ਸਨ ਤਾਂ ਪਿੰਡ ਦੇ ਵਾਸੀ ਸੰਦੀਪ ਸਿੰਘ ਉਰਫ਼ ਕਾਕਾ, ਭਿੰਦੀ ਉਰਫ਼ ਲੱਕੀ ਅਤੇ ਬੋਬੀ ਪਤਨੀ ਕਮਲਜੀਤ ਉੱਥੇ ਆ ਗਏ | ਪੁਲਿਸ ਅਧਿਕਾਰੀ ਅਨੁਸਾਰ ਉਕਤ ਕਥਿਤ ਦੋਸ਼ੀਆਂ ਨੇ ਪੁਲਿਸ ਦੇ ਨਾਲ ਕਥਿਤ ਤੌਰ 'ਤੇ ਧੱਕਾਮੁੱਕੀ ਕਰਕੇ ਦੋਸ਼ੀ ਨੂੰ ਉੱਥੋਂ ਜ਼ਬਰਦਸਤੀ ਦੌੜਾ ਦਿੱਤਾ ਅਤੇ ਇਸ ਦੌਰਾਨ ਦੋਸ਼ੀਆਂ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਵਰਦੀ ਪਾੜ ਦਿੱਤੀ | ਪੁਲਿਸ ਨੇ 3 ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਡ. ਘੁੰਮਣ ਅੱਜ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨਗੇ ਅਗਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ 'ਚ ਬਰਸੀ ਸੰਬੰਧੀ ਰੈਣ-ਸਬਾਈ ਕੀਰਤਨ ਦਰਬਾਰ ਕਰਵਾਇਆ
Ad Position 24