14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਬਾਬਾ ਘੜੇ ਦਾਸ ਦੀ 36ਵੀਂ ਬਰਸੀ ਸਬੰਧੀ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 05-01-2026
ਦਸੂਹਾ, 4 ਜਨਵਰੀ (ਭੁੱਲਰ)- ਪਿੰਡ ਬੇਰਸ਼ਾ ਵਿਖੇ ਬ੍ਰਹਮ ਗਿਆਨੀ ਬਾਬਾ ਘੜੇ ਦਾਸ ਦੀ 36ਵੀਂ ਬਰਸੀ ਸਬੰਧੀ ਸਮਾਗਮ 7 ਜਨਵਰੀ ਨੂੰ ਕਰਵਾਇਆ ਜਾਵੇਗਾ | ਇਸ ਸਬੰਧੀ ਬਾਬਾ ਘੜੇ ਦਾਸ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਪ੍ਰਚਾਰਕ ਤੇ ਵੱਖ ਵੱਖ ਸੰਪਰਦਾਵਾਂ ਦੇ ਮੁਖੀ ਬਾਬਾ ਘੜੇ ਦਾਸ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਗਰਦਾਰੀ ਲਾਲ, ਡਾਕਟਰ ਸਤਪਾਲ ਸਿੰਘ ਬੇਰਸ਼ਾ, ਜਸਵਿੰਦਰ ਸਿੰਘ ਗਾਂਧੀ, ਮੈਨੇਜਰ ਸੋਹਲ ਲਾਲ, ਦੇਵਰਾਜ, ਦਲਵਿੰਦਰ ਸਿੰਘ ਬੋਦਲ, ਲਵਦੀਪ ਸਿੰਘ ਮਿੱਠੂ, ਰਾਜ ਕੁਮਾਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਪੂਰ ਜਿਊਲਰਜ਼ ਗੜ੍ਹਸ਼ੰਕਰ ਵਲੋਂ ਗਹਿਣਿਆਂ ਦੀ ਖ਼ਰੀਦ ਲਈ ਸਮਾਰਟ ਪ੍ਰੋਗਰਾਮ ਜਾਰੀ ਅਗਲੀ ਖ਼ਬਰ ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਮੀਟਿੰਗ
Ad Position 24