14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 05-01-2026
ਹੁਸ਼ਿਆਰਪੁਰ, 4 ਜਨਵਰੀ (ਬਲਜਿੰਦਰਪਾਲ ਸਿੰਘ)-ਡਾ ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਪਿੰਡ ਬੋਹਣ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜਾ ਪਿਆਰਿਆਂ ਦੀ ਅਗਵਾਈ 'ਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਚਾਰਕਾਂ ਨੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪੇ੍ਰਰਿਤ ਕੀਤਾ | ਇਸ ਮੌਕੇ 'ਤੇ ਸੰਗਤਾਂ ਲਈ ਪ੍ਰਸਾਦ ਦੀ ਸੇਵਾ ਕੀਤੀ ਗਈ | ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਰਿਟਾ. ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ, ਹੁਸਨ ਲਾਲ ਪ੍ਰਧਾਨ , ਲਖਵਿੰਦਰ ਜੁਆਇੰਟ ਸੈਕਟਰੀ , ਕੁਲਵੀਰ,ਪੰਕਜ ਭਾਟੀਆ, ਪਰਮਜੀਤ , ਮਨੋਜ ਕੁਮਾਰ , ਨਰੇਸ਼ ਕੁਮਾਰ, ਸੋਮਨਾਥ, ਕਾਂਸ਼ੀ ਰਾਮ, ਕਮਲ ਕਿਸ਼ੋਰ, ਚਰਨ ਦਾਸ, ਅਸ਼ੋਕ ਕੁਮਾਰ, ਮੈਂਬਰ ਸ਼ਾਮਿਲ ਸਨ |
ਨਸਰਾਲਾ, (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਤਰਨਾ ਦਲ ਬਜਵਾੜਾ, ਹੁਸ਼ਿਆਰਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਇਲਾਕਾ ਤੇ ਨਗਰ ਨਿਵਾਸੀ ਪਿੰਡ ਦਿਓਵਾਲ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਸਜਾਇਆ ਗਿਆ | ਇਹ ਨਗਰ ਕੀਰਤਨ ਸਵੇਰੇ ਪਿੰਡ ਦਿਓਵਾਲ ਦੇ ਗੁਰਦੁਆਰਾ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੰੂਜ ਤੇ ਬੈਂਡ ਵਾਜਿਆਂ ਦੀਆਂ ਧੁਨਾਂ ਵਿਚ ਸ਼ੁਰੂ ਹੋਇਆ, ਜੋ ਨਸਰਾਲਾ, ਜਾਦੂਜੰਡਾ, ਪਿਆਲਾਂ, ਖ਼ਾਨਪੁਰ ਥਿਆੜਾ, ਰਾਮੂ ਥਿਆੜਾ, ਹੁਸੈਨਪੁਰ, ਗਗਨੌਲੀ ਆਦਿ ਪਿੰਡ ਵਿਚ ਦੀ ਹੁੰਦਾ ਹੋਇਆ ਵਾਪਸ ਪਿੰਡ ਪਹੁੰਚਿਆ | ਇਸ ਨਗਰ ਕੀਰਤਨ ਦਾ ਪਿੰਡ ਖ਼ਾਨਪੁਰ ਥਿਆੜੇ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਬਾਬਾ ਪਰਮਿੰਦਰ ਸਿੰਘ ਡਗਾਣੇ ਵਾਲੇ ਤੇ ਭਾਈ ਜੀਵਨ ਸਿੰਘ ਨਸਰਾਲੇ ਵਾਲਿਆਂ ਦੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਰੱਬੀ ਬਾਣੀ ਦੇ ਨਾਲ ਜੋੜਦਿਆਂ ਗੁਰੂ ਜੀ ਦੇ ਜੀਵਨ ਇਤਿਹਾਸ ਸਬੰਧੀ ਵੀ ਚਾਨਣਾ ਪਾਇਆ | ਇਸ ਮੌਕੇ ਆਤਮਾ ਸਿੰਘ ਦਿਓਵਾਲ, ਦੇਵ ਸਿੰਘ, ਮੱਖਣ ਸਿੰਘ, ਬਲਵੀਰ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਸਰਪੰਚ ਬਲਰਾਜ ਸਿੰਘ, ਸੁਖਵਿੰਦਰ ਸਿੰਘ, ਕੈਪਟਨ ਸ਼ਿਵ ਦਿਆਲ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ, ਸੁਿਲੰਦਰ ਸਿੰਘ ਕੈਨੇਡਾ, ਜਗਵੀਰ ਸਿੰਘ ਕੈਨੇਡਾ, ਰਣਜੀਤ ਸਿੰਘ, ਦਵਿੰਦਰ ਸਿੰਘ, ਉਂਕਾਰ ਸਿੰਘ, ਸੁਰਜੀਤ ਸਿੰਘ, ਪੰਡਿਤ ਅਨਿਲ ਕੁਮਾਰ, ਮੰਗਲ ਸਿੰਘ, ਸੁਖਜਿੰਦਰ ਸਿੰਘ, ਚੰਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਹਨੀ ਆਦਿ ਹਾਜ਼ਰ ਸਨ |
ਘੋਗਰਾ, (ਆਰ. ਐੱਸ. ਸਲਾਰੀਆ)- ਗੁਰਦੁਆਰਾ ਸਿੰਘ ਸਭਾ ਹਲੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੇ ਅੱਗੇ ਸੁੰਦਰ ਪਾਲਕੀ ਸਾਹਿਬ ਸੁਸ਼ੋਭਿਤ ਕੀਤੀ ਗਈ, ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸੰਗਤਾਂ ਵਲੋ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸ਼ਰਧਾਲੂ ਸੰਗਤਾਂ ਵਲੋ ਲੰਗਰ ਲਗਾਏ ਗਏ | ਇਸ ਮੌਕੇ ਭਾਈ ਜਸਵੀਰ ਸਿੰਘ ਵਲੋ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਸੰਗਤਾਂ ਵੱਲੋ ਵਾਹਿਗੁਰੂ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਵਾਇਸ ਪ੍ਰਧਾਨ ਬਲਵਿੰਦਰ ਸਿੰਘ, ਜਸਵੰਤ ਸਿੰਘ, ਡਾ. ਸੱਜਣ ਸਿੰਘ, ਇੰਸ. ਸਤਪਾਲ ਸਿੰਘ, ਇੰਸ. ਸੁਖਵਿੰਦਰ ਸਿੰਘ, ਬਾਜਵਾ, ਗੁਰਮੀਤ ਸਿੰਘ ਬਾਜਵਾ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਸਤਿਨਾਮ ਸਿੰਘ,ਰਵਿੰਦਰਜੀਤ ਸਿੰਘ, ਮੁਖ਼ਤਿਆਰ ਸਿੰਘ, ਜਸਵੀਰ ਸਿੰਘ ਬਾਜਵਾ, ਹਰਜਿੰਦਰ ਸਿੰਘ, ਮਨਵੀਰ ਸਿੰਘ, ਕੈਪ. ਗੁਰਮੀਤ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਾਗ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਸਿੰਘ ਗੋਲਡੀ, ਦਲੇਰ ਸਿੰਘ, ਜਸਵੀਰ ਸਿੰਘ ਹੋਰ ਸੰਗਤਾਂ ਹਾਜ਼ਰ ਸਨ |
ਪਿੰਡ ਖੱਖ ਵਿਖੇ ਨਗਰ ਕੀਰਤਨ ਸਜਾਇਆ
ਟਾਂਡਾ ਉੜਮੁੜ, (ਕੁਲਬੀਰ ਸਿੰਘ ਗੁਰਾਇਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਂਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਖੱਖ ਵੱਲੋਂ ਮਹਾਨ ਨਗਰ ਕੀਰਤਨ ਸ਼ਰਧਾ ਭਾਵਨ ਨਾਲ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਮਨਮੋਹਕ ਪਾਲਕੀ ਵਿੱਚ ਬੜੇ ਹੀ ਸੁੰਦਰ ਤਰੀਕੇ ਨਾਲ ਸੁਸ਼ੋਭਿਤ ਕੀਤੇ ਗਏ ਸਨ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋ ਕੇ ਪਿੰਡ ਘੁਲਾਂ ਤੇ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ | ਇਸ ਮੌਕੇ ਮੁੱਖ ਪ੍ਰਧਾਨ ਜਰਨੈਲ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਸਬੰਧੀ 5 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਰਾਗੀ ਢਾਡੀ ਜਥੇ ਸੰਗਤਾਂ ਨੂੰ ਕੀਰਤਨ ਕਥਾ ਦੁਆਰਾ ਨਿਹਾਲ ਕਰਨਗੇ | ਇਸ ਮੌਕ ਪਰਮਜੀਤ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਰਾਵਲ ਸਿੰਘ, ਸਤਨਾਮ ਸਿੰਘ, ਹਰਮੇਲ ਸਿੰਘ, ਓਕਾਰ ਸਿੰਘ, ਬੂਟਾ ਸਿੰਘ, ਤਰਲੋਕ ਸਿੰਘ, ਜਤਿੰਦਰ ਸਿੰਘ ਖੱਖ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ |
ਮੰਨਣਹਾਨਾ 'ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ
ਕੋਟਫ਼ਤੂਹੀ, (ਅਵਤਾਰ ਸਿੰਘ ਅਟਵਾਲ)-ਨਜ਼ਦੀਕੀ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਬਖ਼ਸ਼ੀਸ਼ ਸਿੰਘ ਰਾਣੀ ਬਲਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਰਘਵੀਰ ਸਿੰਘ ਲੇਹਲ, ਜਸਕਰਨ ਸਿੰਘ ਲੇਹਲ, ਭਾਈ ਨਛੱਤਰ ਸਿੰਘ, ਵਰਿੰਦਰ ਸਿੰਘ ਲੇਹਲ, ਉਂਕਾਰ ਸਿੰਘ ਲੇਹਲ, ਗੁਰਪ੍ਰੀਤ ਸਿੰਘ ਲੇਹਲ, ਫਤਿਹ ਸਿੰਘ, ਬਲਵੀਰ ਸਿੰਘ ਅਟਵਾਲ, ਨੰਬਰਦਾਰ ਜਰਨੈਲ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ ਲੇਹਲ, ਬੇਅੰਤ ਸਿੰਘ, ਗੁਰਦਿਆਲ ਸਿੰਘ, ਤਰਸੇਮ ਸਿੰਘ, ਪੰਚ ਕਮਲਜੀਤ ਸਿੰਘ ਲੇਹਲ, ਪ੍ਰਦੀਪ ਸਿੰਘ ਬਿੱਲਾ, ਮਹਿੰਦਰ ਸਿੰਘ ਲੇਹਲ, ਕਰਨੈਲ ਸਿੰਘ ਲੇਹਲ, ਨਿਰਮਲ ਕੁਮਾਰ, ਦਿਲਪ੍ਰੀਤ ਸਿੰਘ, ਗੁਲਸ਼ਨ ਸਿੰਘ ਅਟਵਾਲ ਆਦਿ ਹਾਜ਼ਰ ਸਨ |
ਨੰਗਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਗੜ੍ਹਸ਼ੰਕਰ, (ਧਾਲੀਵਾਲ)-ਪਿੰਡ ਨੰਗਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਪਿੰਡ ਵਾਸੀ ਸੰਗਤਾਂ ਨੇ ਹਾਜ਼ਰੀ ਲਵਾਈ | ਪਿੰਡ ਦੀ ਪਰਿਕਰਮਾ ਦੌਰਾਨ ਢਾਡੀ ਜਸਵਿੰਦਰ ਸਿੰਘ ਜੋਸ਼ ਮਾਛੀਵਾੜਾ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਨਿਹਾਲ ਕੀਤਾ | ਸੰਗਤਾਂ ਵਲੋਂ ਥਾਂ-ਥਾਂ 'ਤੇ ਨਗਰ ਕੀਰਤਨ ਦਾ ਸਤਿਕਾਰ ਅਤੇ ਸਵਾਗਤ ਕੀਤਾ ਅਤੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ | ਨਗਰ ਕੀਰਤਨ ਦੌਰਾਨ ਫਤਿਹ ਸਿੰਘ ਗਤਕਾ ਅਖਾੜਾ ਦੇ ਸਿੰਘਾਂ ਵਲੋਂ ਗਤਕੇ ਦੇ ਜ਼ੌਹਰ ਦਿਖਾਏ ਗਏ | ਨਗਰ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਿਰਮਲ ਸਿੰਘ, ਜਗਤਾਰ ਸਿੰਘ, ਰਵਿੰਦਰ ਸਿੰਘ, ਪ੍ਰਤਾਪ ਸਿੰਘ, ਪਾਠੀ ਸੁਲਿੰਦਰ ਸਿੰਘ, ਜਸਵੀਰ ਸਿੰਘ, ਜਗਦੀਪ ਸਿੰਘ, ਬਖਸ਼ੀਸ਼ ਸਿੰਘ, ਰਣਜੀਤ ਸਿੰਘ ਕਢਾਈ ਵਾਲਾ ਅਤੇ ਨਗਰ ਨਿਵਾਸੀ ਸੰਗਤਾਂ ਹਾਜ਼ਰ ਹੋਈਆਂ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਕਪੂਰ ਜਿਊਲਰਜ਼ ਗੜ੍ਹਸ਼ੰਕਰ ਵਲੋਂ ਗਹਿਣਿਆਂ ਦੀ ਖ਼ਰੀਦ ਲਈ ਸਮਾਰਟ ਪ੍ਰੋਗਰਾਮ ਜਾਰੀ
Ad Position 24