ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ ਤੇ ਸਮਾਗਮ ਕਰਵਾਏ
ਅਜੀਤ ਡੈਸਕ
06-01-2026
ਮਿਆਣੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਿਆਣੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪ੍ਰਬੰਧਕ ਕਮੇਟੀ ਗੁਰਦੁਆਰਾ ਗੋਬਿੰਦ ਪ੍ਰਵੇਸ਼ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੌਰਾਨ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸਵਾਰੀ ਨੂੰ ਰੰਗ ਬਿਰੰਗੇ ਖ਼ੁਸ਼ਬੂਦਾਰ ਫੁੱਲਾਂ ਨਾਲ ਸੁਸ਼ੋਭਿਤ ਕੀਤਾ ਗਿਆ, ਜਿਸ ਦੀ ਅਗਵਾਈ ਗੁਰੂ ਜੀ ਦੇ ਸਾਜੇ ਨਿਵਾਜੇ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਸਰਬਜੀਤ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਨਗਰ ਕੀਰਤਨ ਦੇ ਅੱਗੇ ਗਤਕਾ ਪਾਰਟੀ ਦੇ ਨੌਜਵਾਨ ਆਪਣੇ ਜੌਹਰ ਵਿਖਾਉਂਦੇ ਹੋਏ ਅੱਗੇ ਵਧ ਰਹੇ ਸਨ | ਨਗਰ ਕੀਰਤਨ ਦੌਰਾਨ ਕੀਰਤਨੀਏ ਜਥੇ ਭਾਈ ਬਖ਼ਸ਼ੀਸ਼ ਸਿੰਘ, ਭਾਈ ਜਗਜੀਤ ਸਿੰਘ ਆਦਿ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਸਨ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ | ਇਸ ਮੌਕੇ ਸਾਬਕਾ ਮੰਤਰੀ ਪੰਜਾਬ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੰਸਾਰ ਵਿਚ ਇਹੋ ਜਿਹੀ ਕੁਰਬਾਨੀ ਦੀ ਮਿਸਾਲ ਦੁਨੀਆ ਭਰ ਵਿਚ ਕਿਧਰੇ ਨਹੀਂ ਮਿਲਦੀ ਜੋ ਕੁਰਬਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਦਿੱਤੀ ਹੈ | ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਹੀ ਅਸੀਂ ਆਪਣਾ ਜੀਵਨ ਸਫਲ ਬਣਾ ਸਕਦੇ ਹਾਂ | ਨਗਰ ਕੀਰਤਨ ਗੁਰਦੁਆਰਾ ਗੋਬਿੰਦ ਪ੍ਰਵੇਸ਼ ਤੋਂ ਚੱਲ ਕੇ ਨਿਵਾਸ ਸਥਾਨ ਚੌਧਰੀ ਬਲਵੀਰ ਸਿੰਘ, ਟੈਕਸੀ ਸਟੈਂਡ, ਗੁਰੂ ਤੇਗ਼ ਬਹਾਦਰ ਚੌਂਕ, ਗੁਰਦੁਆਰਾ ਸਾਹਿਬ ਮਿਆਣੀ, ਸ੍ਰੀ ਗੁਰੂ ਨਾਨਕ ਚੌਂਕ, ਬਾਬਾ ਮੱਖਣ ਸ਼ਾਹ ਲੁਬਾਣਾ ਚੌਂਕ, ਬਾਬਾ ਖ਼ਾਕੀ ਸ਼ਾਹ ਚੌਂਕ, ਸੰਤ ਬਾਬਾ ਪ੍ਰੇਮ ਸਿੰਘ ਚੌਂਕ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਹੁੰਦੇ ਹੋਏ ਵਾਪਸ ਗੋਬਿੰਦ ਪ੍ਰਵੇਸ਼ ਵਿਖੇ ਪਹੁੰਚਿਆ | ਨਗਰ ਕੀਰਤਨ ਦੌਰਾਨ ਚੌਧਰੀ ਬਲਬੀਰ ਸਿੰਘ ਮਿਆਣੀ, ਪਿੰ੍ਰਸੀਪਲ ਹਰਭਜਨ ਸਿੰਘ ਮੱਲੀ, ਪਿ੍ੰਸੀਪਲ ਵਿਨੋਦ ਕੁਮਾਰ, ਪਿੰਸੀਪਲ ਕੁਲਦੀਪ ਰਾਜ, ਪ੍ਰਧਾਨ ਸਤਨਾਮ ਸਿੰਘ, ਪ੍ਰੀਤਮ ਸਿੰਘ, ਡ. ਬਲਦੇਵ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ, ਸਰਬਨਾਸ਼ ਕੁਮਾਰ, ਮਹਿੰਦਰ ਸਿੰਘ ਕਰਨੈਲ ਸਿੰਘ, ਸੁਰਜੀਤ ਸਿੰਘ, ਮਾਸਟਰ ਦਵਿੰਦਰ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਟੋਨੂੰ, ਬਲਵਿੰਦਰ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ ਮਿਆਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ
ਗੜ੍ਹਦੀਵਾਲਾ, (ਚੱਗਰ)-ਗੁਰਦੁਆਰਾ ਸਿੰਘ ਸਭਾ ਪਿੰਡ ਡੱਫਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਹੜਾ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਵਾਪਸ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਮੋਹਣ ਸਿੰਘ ਬਾਹਲਾ ਦੇ ਕੀਰਤਨ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਸੁਰਜੀਤ ਸਿੰਘ, ਪੰਚ ਸੁਰਜੀਤ ਸਿੰਘ, ਮਾਸਟਰ ਅਮੀਰ ਸਿੰਘ, ਸਰਪੰਚ ਸਤਨਾਮ ਸਿੰਘ, ਗ੍ਰੰਥੀ ਭਾਈ ਭੁਪਿੰਦਰ ਸਿੰਘ, ਹਰਜਾਪ ਸਿੰਘ, ਰਵਿੰਦਰ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਗਿਆਨੀ ਬਗੀਚਾ ਸਿੰਘ, ਭਾਈ ਧਰਮਪਾਲ ਸਿੰਘ, ਬਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਡਾ. ਸਵਿੰਦਰ ਸਿੰਘ, ਕਰਮਜੀਤ ਸਿੰਘ, ਨਛੱਤਰ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਰਣਜੀਤ ਕੌਰ, ਜਗੀਰ ਕੌਰ ਆਦਿ ਸਮੇਤ ਨਗਰ ਦੀਆਂ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸੇਵਾਦਾਰ ਹਾਜ਼ਰ ਸਨ |
ਪੰਡੋਰੀ ਤੋਂ ਨਗਰ ਕੀਰਤਨ ਸਜਾਇਆ
ਅੱਡਾ ਸਰਾਂ, (ਮਸੀਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਪੰਡੋਰੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਰਾਗੀ ਜਥਿਆਂ ਅਤੇ ਸੰਗਤਾਂ ਨੇ ਗੁਰਬਾਣੀ ਦਾ ਜਾਪ ਕੀਤਾ | ਇਸ ਮੌਕੇ ਨੰਬਰਦਾਰ ਕਿਰਪਾਲ ਸਿੰਘ ਪੰਡੋਰੀ, ਬਾਬਾ ਜਰਨੈਲ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਬਲਜੀਤ ਸਿੰਘ, ਮਨਮਿੰਦਰ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਨੰਬਰਦਾਰ ਮਹਿੰਦਰ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ, ਸੰਤੋਖ ਸਿੰਘ, ਤੀਰਥ ਸਿੰਘ, ਪਰਸਨ ਸਿੰਘ, ਤਜਿੰਦਰ ਸਿੰਘ, ਚਰਨਜੀਤ ਸਿੰਘ, ਗੁਰਬਖ਼ਸ਼ ਸਿੰਘ, ਗੁਰਬਾਜ਼ ਸਿੰਘ, ਪਰਮਿੰਦਰ ਸਿੰਘ, ਹਰਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਨੇ ਹਾਜ਼ਰੀ ਲੁਆਈ |
ਕੰਧਾਲਾ ਜੱਟਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਅੱਡਾ ਸਰਾਂ, (ਮਸੀਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਪਿੰਡ ਕੰਧਾਲਾ ਜੱਟਾਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਜਾਵੇਗਾ | ਨਗਰ ਕੀਰਤਨ 'ਚ ਢਾਡੀ ਭਾਈ ਰਾਵਲ ਸਿੰਘ ਬੁਲੇਵਾਲੀਆ ਦੇ ਜਥੇ ਨੇ ਸੰਗਤਾਂ ਨੂੰ ਕਥਾ-ਵਿਚਾਰਾਂ, ਢਾਡੀ ਵਾਰਾਂ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ | ਸੰਤ ਬਾਬਾ ਮੱਖਣ ਸਿੰਘ ਨੇ ਗੁਰਬਾਣੀ ਕਥਾ-ਵਿਚਾਰ ਕਰਦਿਆਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਆ | ਨਗਰ ਕੀਰਤਨ ਦੀ ਆਰੰਭਤਾ ਗੁਰੂ ਘਰ ਤੋਂ ਹੋ ਕੇ ਵੱਖ-ਵੱਖ ਪੜਾਵਾਂ ਦੀ ਪ੍ਰਕਰਮਾ ਕਰਦਾ ਹੋਇਆ ਗੁਰੂ ਘਰ ਵਿਖੇ ਸਮਾਪਤ ਹੋਇਆ | ਇਸ ਮੌਕੇ ਸੰਗਤਾਂ ਵਲੋਂ ਨਗਰ ਕੀਰਤਨ ਨੂੰ ਜੀ-ਆਇਆ ਆਖਦਿਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ, ਸੁਖਨਿੰਦਰ ਸਿੰਘ ਉਪ ਪ੍ਰਧਾਨ, ਕੈਪਟਨ ਸੁਰਿੰਦਰ ਸਿੰਘ ਸੀ.ਏ., ਮਨਜੀਤ ਸਿੰਘ ਖ਼ਜ਼ਾਨਚੀ, ਇੰਦਰਜੀਤ ਸਿੰਘ, ਤਜਿੰਦਰ ਸਿੰਘ ਉਪ ਖ਼ਜ਼ਾਨਚੀ, ਸੁਰਿੰਦਰ ਸਿੰਘ ਗੁਗਲੀ, ਦਰਸ਼ਨ ਸਿੰਘ, ਗੁਰਮੇਲ ਸਿੰਘ, ਇੰਦਰਜੀਤ ਸਿੰਘ, ਅਜੀਤ ਸਿੰਘ, ਸਰਪੰਚ ਹਰਪ੍ਰੀਤ ਕੌਰ, ਗਿਆਨੀ ਰਣਜੀਤ ਸਿੰਘ ਮੁੱਖ ਗ੍ਰੰਥੀ, ਗਿਆਨੀ ਅਵਤਾਰ ਸਿੰਘ, ਕੁਲਵੰਤ ਸਿੰਘ, ਗੁਰਮੇਲ ਸਿੰਘ, ਮਨਦੀਪ ਸਿੰਘ ਮੰਨਾ, ਗੁਰਵਿੰਦਰ ਸਿੰਘ ਗਿੱਤਾ ਪ੍ਰਧਾਨ ਗੁਰਦੁਆਰਾ ਚੜ੍ਹਦੀ ਪੱਤੀ, ਕੈਪਟਨ ਹਰੀ ਓਮ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵੀਦਾਸ ਜੀ, ਜਗੀਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਨੰਬਰਦਾਰ ਭੁਪਿੰਦਰ ਸਿੰਘ, ਸੰਮਤੀ ਮੈਂਬਰ ਪਵਨਦੀਪ ਕੌਰ, ਸੁੱਚਾ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਸਾਬਕਾ ਸਰਪੰਚ,ਗਿਆਨੀ ਦਤਾਰ ਸਿੰਘ, ਸਰਵਣ ਸਿੰਘ ਪੰਚ, ਇੰਦਰਜੀਤ ਸਿੰਘ ਇੰਦਾ, ਸੈਕਟਰੀ ਮਨਜੀਤ ਸਿੰਘ, ਜਸਵੀਰ ਸਿੰਘ ਸੀਰਾ ਸਮੇਤ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਦਸੂਹਾ,ੀ (ਭੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਪਿੰਡ ਚੱਕ ਬਾਮੂ ਵਿਖੇ ਨਗਰ ਕੀਰਤਨ ਸਜਾਇਆ ਗਿਆ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਲੱਦੀ ਬੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸੁਸ਼ੋਭਿਤ ਸੀ | ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਪਿੰਡ ਚੱਕ ਬਾਮੂ ਦੇ ਵੱਖ-ਵੱਖ ਸਥਾਨਾਂ ਰਾਹੀਂ ਹੁੰਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਨਗਰ ਕੀਰਤਨ ਵਿਚ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸੀ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ਤੇ ਸਵਾਗਤ ਗੇਟ ਬਣਾ ਕੇ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ ਇਸ ਮੌਕੇ ਨਗਰ ਕੀਰਤਨ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਇਸ ਮੌਕੇ ਅਕਾਲੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਲਖਵਿੰਦਰ ਸਿੰਘ ਚੱਕ ਬਾਮੂ ਅਤੇ ਪਿ੍ਤਪਾਲ ਸਿੰਘ ਚੱਕ ਬਾਮੂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਉਨ੍ਹਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫ਼ਲਸਫ਼ੇ ਤੋਂ ਸੇਧ ਲੈਣ ਦੀ ਅਪੀਲ ਕੀਤੀ ਅਤੇ ਖੰਡੇ ਬਾਟੇ ਦੀ ਪਹੁਲ ਲੈ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਗੁਰਪ੍ਰੀਤ ਸਿੰਘ ਬਿਕਾ ਚੀਮਾ, ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ, ਭੁਪਿੰਦਰ ਸਿੰਘ ਨੀਲੂ, ਜਸਵਿੰਦਰ ਸਿੰਘ ਕਾਲੜਾ, ਸਤਵਿੰਦਰ ਸਿੰਘ ਪੰਡੋਰੀ, ਦਵਿੰਦਰ ਸਿੰਘ ਕਾਹਲੋਂ, ਕੁਲਵੰਤ ਸਿੰਘ, ਪਿ੍ਤਪਾਲ ਸਿੰਘ ਚੱਕਬਾਮੂ, ਭਾਈ ਹਰਕਮਲ ਸਿੰਘ, ਸ਼ੁਭਦੀਪ ਸਿੰਘ, ਸਰਵਣ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜੁਝਾਰ ਸਿੰਘ ਕੇਸੋਪੁਰ, ਗੁਰਵਿੰਦਰ ਸਿੰਘ ਮੂਨਕ, ਮਨਪ੍ਰੀਤ ਸਿੰਘ, ਬੀਬੀ ਜਗਜੀਤ ਕੌਰ, ਇੰਦਰਜੀਤ ਕੌਰ, ਅੰਮਿ੍ਤਾ ਪ੍ਰੀਤਮ ਕੌਰ, ਅਮਰਦੀਪ ਕੌਰ, ਸ਼ਰਨਜੀਤ ਕੌਰ, ਹਰਮਨਜੀਤ ਕੌਰ, ਰਾਜਾ ਜੋਗੀ ਅੰਸ਼ ਪਵੀਨੂਰ ਸਿੰਘ, ਅਵੀ ਨੂਰ, ਹਰਿਗੁਣ, ਸੁਖਮਨ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਢੱਕੀ ਤੋਂ ਨਗਰ ਕੀਰਤਨ ਸਜਾਇਆ
ਹਰਿਆਣਾ, (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਢੱਕੀ ਤੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ 27ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਕੀਰਤਨੀ ਜਥਿਆਂ, ਕਥਾਵਾਚਕਾਂ ਅਤੇ ਵਿਦਵਾਨ ਆਪਣੇ ਆਪਣੇ ਵਿਚਾਰ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਹ ਨਗਰ ਕੀਰਤਨ ਪਿੰਡ ਢੱਕੀ ਤੋਂ ਰਵਾਨਾ ਹੋਇਆਂ ਜੋ ਪਿੰਡ ਬਸੀ ਪੰਜ ਭਾਈਆਂ, ਚੱਕ ਗੁੱਜਰਾਂ, ਗਿੱਲ ਫਾਰਮ, ਤੱਖਣੀ, ਰਹਿਮਾਪੁਰ, ਪਟਿਆੜੀ, ਸੋਨੂੰ ਫਾਰਮ, ਨੰਗਲ ਪਿੰਡ, ਨੀਲਾ ਨਲੋਆ, ਪਿੰਡ ਖੇਪੜਾ, ਬਸੀ ਵਾਜ਼ੀਦ, ਨੌਸ਼ਹਿਰਾ, ਡੱਲੇਵਾਲ, ਸੋਢੀ ਧਰਮ ਕੰਡਾ, ਹਰਿਆਣਾ, ਰਿਆੜ ਫਾਰਮ, ਬਸੀ ਕਾਲੇ ਖਾਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਢੱਕੀ ਸਮਾਪਤ ਹੋਇਆਂ | ਇਸ ਨਗਰ ਵਿਚ ਸੰਗਤਾਂ ਲਈ ਜਗ੍ਹਾ-ਜਗ੍ਹਾ ਤੇ ਚਾਹ ਪਕੌੜਿਆਂ ਦੇ ਲੰਗਰ ਅਤੇ ਪਿੰਡ ਨੀਲਾ ਨਲੋਆ ਵਿਖੇ ਗੁਰੂ ਦਾ ਅਤੁੱਟ ਲੰਗਰ ਲਗਾਇਆ ਗਿਆ | ਇਸ ਪ੍ਰਧਾਨ ਕੈਪਟਨ ਮਹਿੰਦਰ ਸਿੰਘ, ਨੰ: ਗੁਰਬਖ਼ਸ਼ ਸਿੰਘ, ਹਰਜਿੰਦਰ ਸਿੰਘ, ਸੰਤੋਖ ਸਿੰਘ, ਹਰਿੰਦਰ ਸਿੰਘ, ਜਸਪਾਲ ਸਿੰਘ, ਬਲਵੰਤ ਸਿੰਘ, ਕਿਰਪਾਲ ਸਿੰਘ, ਸਰਪੰਚ ਜਸਵਿੰਦਰ ਸਿੰਘ, ਜਥੇਦਾਰ ਹਰਜਿੰਦਰ ਸਿੰਘ, ਮਾ: ਬਲਦੇਵ ਸਿੰਘ, ਲਾਲ ਸਿੰਘ, ਕਰਮ ਸਿੰਘ, ਸੁਖਵਿੰਦਰ ਸਿੰਘ, ਹਰਮਿੰਦਰ ਸਿੰਘ, ਅਵਤਾਰ ਸਿੰਘ, ਪ੍ਰਕਾਸ਼ ਸਿੰਘ ਦੌਲਤ ਰਾਮ, ਪ੍ਰਧਾਨ ਬੂਟਾ ਸਿੰਘ, ਏ.ਐਸ.ਆਈ ਕਿਸ਼ਨ ਸਿੰਘ, ਸਿਮਰਪ੍ਰੀਤ ਸਿੰਘ, ਮਨਿੰਦਰ ਸਿੰਘ, ਜਗਜੀਤ ਸਿੰਘ, ਰਹਿਬਪ੍ਰੀਤ ਸਿੰਘ ਤੇ ਹੋਰਨਾਂ ਨੇ ਉਚੇਚੇ ਤੌਰ 'ਤੇ ਸਹਿਯੋਗ ਕੀਤਾ |
ਕਸਬਾ ਹਾਜੀਪੁਰ 'ਚ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਹਾਜੀਪੁਰ, (ਪੁਨੀਤ ਭਾਰਦਵਾਜ)-ਦਸਵੀਂ ਪਾਤਿਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਕਸਬਾ ਹਾਜੀਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਰੱਖੇ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਗੁਰੂ ਦੀ ਬਾਣੀ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ 'ਤੇ ਛੋਟੇ-ਛੋਟੇ ਬੱਚਿਆਂ ਨੇ ਵੀ ਗੁਰੂ ਜੀ ਦੀ ਬਾਣੀ ਦਾ ਗੁਣਗਾਨ ਕੀਤਾ | ਅੱਜ ਤੋਂ ਸਵੇਰ ਤੋਂ ਹੀ ਸ਼ਰਧਾਲੂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਹਾਜੀਪੁਰ ਦੇ ਪ੍ਰਧਾਨ ਸਰਦਾਰ ਕੁਲਦੀਪ ਸਿੰਘ, ਸਰੂਪ ਸਿੰਘ, ਅਜੀਤ ਸਿੰਘ, ਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਇਸ ਸ਼ੁੱਭ ਅਫ਼ਸਰ ਦੀਆਂ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ |