22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਈ ਨਾ ਦੇਣਾ ਮਨੁੱਖੀ ਅਧਿਕਾਰਾਂ ਦਾ ਘਾਣ-ਜਥੇਦਾਰ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 06-01-2026
ਟਾਂਡਾ ਉੜਮੁੜ, 5 ਜਨਵਰੀ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਿਸ਼ੇਸ਼ ਮੀਟਿੰਗ ਵਿੰਟੇਜ ਵਿਲਾ ਵਿਖੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ 'ਤੇ ਛੱਡਣਾ ਬਹੁਤ ਹੀ ਮੰਦਭਾਗੀ ਗੱਲ ਹੈ ਜਦਕਿ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਪਏ ਸਿੰਘਾਂ ਨੂੰ ਸਜ਼ਾ ਮੁੱਕਣ ਤੋਂ ਬਾਅਦ ਵੀ ਨਹੀਂ ਛੱਡਿਆ ਜਾ ਰਿਹਾ ਜੋ ਕਿ ਮਨੁੱਖੀ ਅਧਿਕਾਰਾਂ ਦੀ ਵੱਡਾ ਘਾਣ ਹੈ | ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿਚ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਸਬੰਧੀ ਜਲਦੀ ਹੀ ਜ਼ਿਲੇ੍ਹ ਪੱਧਰ ਦੀਆਂ ਮੀਟਿੰਗਾਂ ਕਰਕੇ ਸਾਰੀ ਰਣਨੀਤੀ ਤਿਆਰ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਇੱਕ ਪਰਿਵਾਰ ਨੂੰ ਬਚਾਉਣ ਲਈ ਤਰਲੋ ਮੱਛੀ ਹੋਇਆ ਪਿਆ ਹੈ ਜਦਕਿ ਉਸ ਨੂੰ ਸਿੱਖ ਕੌਮ ਤੇ ਪੰਥ ਦੀ ਮਜ਼ਬੂਤੀ ਦੀ ਕੋਈ ਪ੍ਰਵਾਹ ਨਹੀਂ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਸਿਰਫ਼ ਆਪਣੀ ਕੁਰਸੀ ਬਚਾਉਣ ਲਈ ਇੱਕ ਪਰਿਵਾਰ ਨੂੰ ਖੁਸ਼ ਕਰਨ ਲਈ ਸਿੱਖ ਕੌਮ ਦਾ ਅਕਸ ਖ਼ਰਾਬ ਕਰ ਰਿਹਾ ਹੈ | |ਉਨ੍ਹਾਂ ਕਿਹਾ ਕਿ ਉਹ ਅੱਜ ਵੀ ਇਸ ਗੱਲ 'ਤੇ ਦਿ੍ੜ੍ਹ ਹਨ ਕਿ ਉਹ ਆਪਣੀ ਪ੍ਰਧਾਨਗੀ ਛੱਡਣ ਨੂੰ ਤਿਆਰ ਹਨ, ਜੇਕਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਏਕਤਾ ਹੋ ਜਾਵੇ | ਉਨ੍ਹਾਂ ਮਨਜੀਤ ਸਿੰਘ ਦਸੂਹਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਪਾਰਟੀ ਤੋ ਮਨਜੀਤ ਸਿੰਘ ਦਸੂਹਾ ਵਰਗੇ ਇਮਾਨਦਾਰ ਤੇ ਸਮਾਜ ਸੇਵਾ ਨਾਲ ਜੁੜੇ ਲੀਡਰ ਹੋਣ ਉਹ ਪਾਰਟੀ ਹਮੇਸ਼ਾ ਮਜ਼ਬੂਤੀ ਵੱਲ ਵਧੇਗੀ | ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕਰ ਦੇਣਗੇ | ਇਸ ਮੌਕੇ ਮਨਜੀਤ ਸਿੰਘ ਦਸੂਹਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਹਰਬੰਸ ਸਿੰਘ ਮੰਝਪੁਰ, ਅਵਤਾਰ ਸਿੰਘ ਜੌਹਲ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਜਰਨੈਲ ਸਿੰਘ ਗੜ੍ਹਦੀਵਾਲ, ਮਨਜੀਤ ਸਿੰਘ, ਸਰਬਜੀਤ ਸਿੰਘ ਗੋਲਡੀ, ਨਿਰਮਲ ਸਿੰਘ ਚੀਫ਼, ਕੁਲਵਿੰਦਰ ਸਿੰਘ ਜੰਡਾਂ, ਅਸ਼ੋਕ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ ਕਾਨੂੰਗੋ, ਮਨੀ ਸਿੰਘ ਕਲੋਆ, ਪਿ੍ਥੀ ਸਿੰਘ, ਨੰਬਰਦਾਰ ਹਜ਼ਾਰਾ ਸਿੰਘ, ਹਰਪ੍ਰੀਤ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ ਮਿਆਣੀ, ਜਸਵੀਰ ਸਿੰਘ ਜੋੜਾ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖਸ਼ ਮੁਕੇਰੀਆਂ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ... ਅਗਲੀ ਖ਼ਬਰ ਟਾਂਡਾ 'ਚ ਹੋਏ ਬਿੱਲਾ ਕਤਲ ਕਾਂਡ ਦਾ ਦੂਸਰਾ ਕਥਿਤ ਦੋਸ਼ੀ ਟਾਂਡਾ ਪੁਲਿਸ ਵਲੋਂ ਗਿ੍ਫ਼ਤਾਰ
Ad Position 24