ਹੁਸ਼ਿਆਰਪੁਰ, 5 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਪ੍ਰੇਮ ਸੈਣੀ ਅਤੇ ਸਵੀਨ ਸੈਣੀ ਨਾਇਸ ਕੰਪਿਊਟਰ ਸੈਂਟਰ ਹੁਸ਼ਿਆਰਪੁਰ ਵਲੋਂ ਆਪਣੀ ਮਾਤਾ ਸਵਰਗੀ ਲੀਲਾ ਦੇਵੀ ਦੀ ਯਾਦ ਵਿਚ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ | ਇਸ ਮੌਕੇ ਵਾਈਸ ਚੇਅਰਮੈਨ ਹਸਪਤਾਲ ਭਲਾਈ ਸੈਕਸ਼ਨ ਰਾਜੀਵ ਬਜਾਜ ਅਤੇ ਲੇਖਾਕਾਰ ਰੈੱਡ ਕਰਾਸ ਸੁਸਾਇਟੀ ਸਰਬਜੀਤ ਵੀ ਮੌਜੂਦ ਸਨ |