22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 06-01-2026

ਅੱਡਾ ਸਰਾਂ, 5 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਗੁਰਦੁਆਰਾ ਬਾਬਾ ਬਿਸ਼ਨ ਸਿੰਘ ਚੜ੍ਹਦੀ ਪੱਤੀ ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਉਣ ਉਪਰੰਤ ਕੀਰਤਨ ਦੀਵਾਨ ਦੌਰਾਨ ਭਾਈ ਅਮੋਲਕ ਸਿੰਘ ਪ੍ਰੀਤਮਪੁਰੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਜੀਵਨੀ ਨਾਲ ਸਬੰਧਿਤ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਗਿੱਤਾ, ਮਨਜੀਤ ਸਿੰਘ ਧਾਲੀਵਾਲ, ਸੈਕਟਰੀ ਮਨਜੀਤ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਧਾਲੀਵਾਲ, ਅਵਤਾਰ ਸਿੰਘ ਅਮਰੀਕਾ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ ਬਾਬਾ, ਜਸਪਾਲ ਸਿੰਘ ਭੱਟੀ, ਰਸ਼ਪਾਲ ਸਿੰਘ ਪਾਲਾ, ਮਾ. ਜਗਜੀਤ ਸਿੰਘ, ਸੁੱਚਾ ਸਿੰਘ ਲੰਬੜਦਾਰ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ ਧਾਲੀਵਾਲ, ਇਕਬਾਲ ਸਿੰਘ ਬਾਲੀ, ਅਮਰੀਕ ਸਿੰਘ ਬੱਬੀ, ਸਰਵਣ ਸਿੰਘ ਪੰਚ, ਹਰਸਿਮਰਤ ਸਿੰਘ, ਮਨਰਾਜ ਸਿੰਘ, ਪ੍ਰਭਸਿਮਰਤ ਸਿੰਘ, ਅੰਮਿ੍ਤ ਸਿੰਘ, ਗੁਰਤੇਜ ਸਿੰਘ, ਮਹਿੰਦਰ ਸਿੰਘ ਬਿੱਲਾ, ਦੀਪਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਦਰੱਖਤਾਂ ਦੀ ਕਟਾਈ 'ਤੇ ਪਾਬੰਦੀ ਲਗਾਉਣਾ ਸ਼ਲਾਘਾਯੋਗ ਫ਼ੈਸਲਾ - ਧੀਮਾਨ ਅਗਲੀ ਖ਼ਬਰ ਪ੍ਰੇਮ ਸੈਣੀ ਤੇ ਸਵੀਨ ਸੈਣੀ ਵਲੋਂ ਸਾਂਝੀ ਰਸੋਈ ਲਈ 5100 ਰੁਪਏ ਦਾ ਯੋਗਦਾਨ
Ad Position 24