ਹੁਸ਼ਿਆਰਪੁਰ, 5 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਾਨਦਾਰ ਪਲੇਸਮੈਂਟ, ਅਕਾਦਮਿਕ ਨਤੀਜਿਆਂ, ਖੇਡਾਂ ਅਤੇ ਹੋਰ ਗਤੀਵਿਧੀਆਂ ਲਈ ਜਾਣੇ ਜਾਂਦੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਆਪਣਾ ਭਰੋਸਾ ਪ੍ਰਗਟਾਇਆ ਹੈ | ਚੇਅਰਮੈਨ ਅਨਿਲ ਚੋਪੜਾ ਨੇ ਦੱਸਿਆ ਕਿ ਇਸ ਸਾਲ ਹੁਸ਼ਿਆਰਪੁਰ ਸਮੇਤ ਸੰਸਥਾ ਦੇ 22 ਕਾਲਜਾਂ ਵਿਚ 6400 ਤੋਂ ਵੱਧ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ | ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਅਤੇ ਮੈਨੇਜਿੰਗ ਡਾਇਰੈਕਟਰ ਪ੍ਰੋ. ਮਨਹਰ ਅਰੋੜਾ ਨੇ ਕੇਕ ਕੱਟ ਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਾਪਿਆਂ ਦਾ ਧੰਨਵਾਦ ਕੀਤਾ | ਚੋਪੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਾਸ ਫ਼ੀਸਦੀ ਦੇ ਅਨੁਸਾਰ 2 ਕਰੋੜ ਰੁਪਏ ਦੀ ਮਾਸਟਰ ਰਾਜਕੰਵਰ ਚੋਪੜਾ ਸਕਾਲਰਸ਼ਿਪ ਦੇਣ ਦੇ ਨਾਲ-ਨਾਲ ਸਰਕਾਰ ਦੁਆਰਾ ਐਸ.ਸੀ./ਐਸ.ਟੀ. ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਉਪਲਬਧ ਹੈ | ਗਰੁੱਪ ਕਾਲਜ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਵੀ ਪ੍ਰਦਾਨ ਕਰਦਾ ਹੈ | ਮੈਡਮ ਚੋਪੜਾ ਨੇ ਕਿਹਾ ਕਿ ਗਰੁੱਪ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ