22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਬਰੂਟਾ ਵਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 06-01-2026
ਪੱਸੀ ਕੰਢੀ, 5 ਜਨਵਰੀ (ਜਗਤਾਰ ਸਿੰਘ ਰਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਬਰੂਟਾ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਏ. ਏ. ਕੇ. ਵਿਚ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਨੇ ਤਸੱਲੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਏ ਹੋਏ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾਣ ਅਤੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ | ਸਮੇਂ-ਸਮੇਂ 'ਤੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ, ਸਮੇਂ ਸਿਰ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ | ਹਾਈਰਿਸਕ ਗਰਭਵਤੀ ਅÏਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਉਨ੍ਹਾਂ ਦੀ ਸਮੇਂ-ਸਮੇਂ 'ਤੇ ਜਾਂਚ ਕੀਤੀ ਜਾਵੇ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕਮਲੇਸ਼ ਦੇਵੀ ਏ.ਐਨ.ਐਮ., ਆਸ਼ਾ ਵਰਕਰ ਕਿ੍ਸ਼ਨਾ ਦੇਵੀ ਅਨੀਤਾ ਦੇਵੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉਰਦੂ ਆਮੋਜ਼ ਕੋਰਸ ਦੀ ਦਾਖ਼ਲਾ ਮਿਤੀ 'ਚ ਵਾਧਾ ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ 22 ਕਾਲਜਾਂ 'ਚ 6400 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖ਼ਲਾ-ਚੋਪੜਾ
Ad Position 24