ਹੁਸ਼ਿਆਰਪੁਰ, 5 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਗੌਰਮਿੰਟ ਡਰਾਈਵਰ ਐਂਡ ਟੈਕਨੀਕਲ ਇੰਪਲਾਈਜ਼ ਯੂਨੀਅਨ ਵਲੋਂ ਤਿਆਰ ਕੀਤਾ ਗਿਆ ਨਵੇਂ ਸਾਲ 2026 ਦਾ ਕੈਲੰਡਰ ਰਸਮੀ ਤੌਰ 'ਤੇ ਜਾਰੀ ਕੀਤਾ | ਇਸ ਮੌਕੇ ਉਨ੍ਹਾਂ ਯੂਨੀਅਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਲੰਡਰ ਨਾ ਸਿਰਫ਼ ਨਵੀਂ ਸ਼ੁਰੂਆਤ ਦਾ ਪ੍ਰਤੀਕ ਹਨ, ਬਲਕਿ ਕਰਮਚਾਰੀਆਂ ਨੂੰ ਸਾਲ ਭਰ ਉਨ੍ਹਾਂ ਦੇ ਫ਼ਰਜ਼ਾਂ ਪ੍ਰਤੀ ਪ੍ਰੇਰਿਤ ਵੀ ਕਰਦੇ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਸੁਚਾਰੂ ਕੰਮਕਾਜ ਵਿਚ ਡਰਾਈਵਰਾਂ ਅਤੇ ਤਕਨੀਕੀ ਸਟਾਫ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਇਹ ਕਰਮਚਾਰੀ ਪ੍ਰਸ਼ਾਸਨਿਕ ਕੰਮ ਨੂੰ ਤੇਜ਼ ਕਰਨ ਲਈ ਦਿਨ-ਰਾਤ ਸਖ਼ਤ ਮਿਹਨਤ ਕਰਦੇ ਹਨ | ਆਸ਼ਿਕਾ ਜੈਨ ਨੇ ਯੂਨੀਅਨ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਹਿੱਤਾਂ ਦੇ ਨਾਲ-ਨਾਲ ਸਰਕਾਰੀ ਨੀਤੀਆਂ ਅਤੇ ਨਿਯਮਾਂ ਅਨੁਸਾਰ ਕੰਮ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੀਤ ਸਿੰਘ, ਜਨਰਲ ਸਕੱਤਰ ਕਮਲਜੀਤ ਸਿੰਘ, ਪ੍ਰਦੀਪ ਕੁਮਾਰ, ਨਰਿੰਦਰ ਸਿੰਘ, ਸੁਰਜੀਤ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ |