ਹੁਸ਼ਿਆਰਪੁਰ, 5 ਜਨਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੀ ਇਕੱਤਰਤਾ ਬਜਵਾੜਾ ਵਿਖੇ ਹੋਈ | ਇਸ ਮੌਕੇ ਸੂਬਾ ਪ੍ਰਧਾਨ ਡਾ.ਅਵਤਾਰ ਸਿੰਘ ਕਰੀਮਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਡਾ. ਕਰੀਮਪੁਰੀ ਨੇ ਨਗਰ ਨਿਗਮ ਚੋਣਾਂ ਸਬੰਧੀ ਆਗੂਆਂ ਅਤੇ ਵਰਕਰਾਂ ਦੇ ਵਿਚਾਰ ਸੁਣੇ ਅਤੇ ਗਤੀਵਿਧੀਆਂ ਦੀ ਸਮੀਖਿਆ ਕੀਤੀ | ਇਸ ਮੌਕੇ ਨਿਗਮ ਚੋਣਾਂ ਲੜਨ ਲਈ ਤੇ ਜੋਰ-ਸ਼ੋਰ ਨਾਲ ਤਿਆਰੀਆਂ, ਉਮੀਦਵਾਰਾਂ ਦੀ ਚੋਣ ਕਰਨ ਲਈ ਇਕ ਸਮੀਖਿਆ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦਾ ਇੰਚਾਰਜ ਠੇਕੇਦਾਰ ਭਗਵਾਨ ਦਾਸ ਸਿੱਧੂ ਜਨਰਲ ਸਕੱਤਰ ਪੰਜਾਬ, ਦਲਜੀਤ ਰਾਏ ਜ਼ਿਲ੍ਹਾ ਪ੍ਰਧਾਨ, ਸੋਮਨਾਥ ਬੈਂਸ, ਐਡਵੋਕੇਟ ਧਰਮਿੰਦਰ ਦਾਦਰਾ, ਮਦਨ ਸਿੰਘ ਬੈਂਸ, ਡਾ. ਰਤਨ ਚੰਦ, ਡਾ. ਅਸ਼ੋਕ ਭਾਟੀਆ, ਇੰਜ. ਸਤਪਾਲ ਭਾਰਦਵਾਜ, ਉਂਕਾਰ ਨਲੋਈਆਂ, ਮਹਿੰਦਰ ਕੌਰ, ਕਿ੍ਸ਼ਨਾ ਦੇਵੀ, ਰੇਣੁ, ਵਰਿੰਦਰ ਬੱਧਣ, ਦਿਨੇਸ਼ ਪੱਪੂ ਨੂੰ ਮੈਂਬਰ ਨਿਯੁਕਤ ਕੀਤਾ ਗਿਆ | ਇਸ ਮੌਕੇ ਡਾ. ਕਰੀਮਪੁਰੀ ਨੇ ਕਿਹਾ ਕਿ ਪੰਜਾਬ ਸੰਭਾਲੋ ਮੁਹਿੰਮ ਨੂੰ ਜਨ ਜਨ, ਘਰ ਘਰ ਤੱਕ ਲੈ ਕੇ ਜਾਣ ਲਈ ਬਸਪਾ ਕਾਰਪੋਰੇਸ਼ਨ ਚੋਣਾਂ ਮਜ਼ਬੂਤੀ ਨਾਲ ਲੜੇਗੀ | ਇਸ ਮੌਕੇ ਠੇਕੇਦਾਰ ਭਗਵਾਨ ਦਾਸ ਸਿੱਧੂ ਨੇ ਕਿਹਾ ਕਿ ਬਸਪਾ ਆਗਾਮੀ ਨਿਗਮ ਚੋਣਾਂ 'ਚ ਸਾਰੇ ਵਾਰਡਾਂ 'ਚ ਉਮੀਦਵਾਰ ਖੜੇ੍ਹ ਕਰੇਗੀ | ਇਸ ਮੌਕੇ ਪੰਜਾਬ ਕੋਆਰਡੀਨੇਟਰ ਗੁਰਨਾਮ ਚੌਧਰੀ, ਮਨਿੰਦਰ ਸਿੰਘ ਸ਼ੇਰਪੁਰੀ ਸਕੱਤਰ ਪੰਜਾਬ, ਸੁਖਦੇਵ ਬਿੱਟਾ ਸਕੱਤਰ ਪੰਜਾਬ ਆਦਿ ਹਾਜ਼ਰ ਸਨ |