ਹੁਸ਼ਿਆਰਪੁਰ, 5 ਜਨਵਰੀ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਬੁੱਲੋ੍ਹਵਾਲ ਦੇ ਵਾਸੀ ਸਿਮਰਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਦੋਸਤ ਸੰਦੀਪ ਸਿੰਘ ਵਾਸੀ ਬੱਸੀ ਮਾਰੂਫ ਹੁਸੈਨਪੁਰ ਨਾਲ ਮੋਟਰਸਾਈਕਲ 'ਤੇ ਜਲੰਧਰ ਨੂੰ ਜਾ ਰਿਹਾ ਸੀ | ਜਦੋਂ ਉਹ ਪੰਡੋਰੀ ਰੁਕਮਾਨ ਦੇ ਕੋਲ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਟਰੱਕ ਨੇ ਉਨ੍ਹਾਂ ਨੂੰ ਆਪਣੇ ਚਪੇਟ 'ਚ ਲੈ ਲਿਆ | ਦੋਹਾਂ ਨੂੰ ਪਹਿਲਾਂ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਸੰਦੀਪ ਦੀ ਹਾਲਤ ਗੰਭੀਰ ਦੇਖਦੇ ਹੋਏ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਜਿੱਥੇ ਉਸਦੇ ਦੋਸਤ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |