ਮੁਕੇਰੀਆਂ, 6 ਜਨਵਰੀ (ਰਾਮਗੜ੍ਹੀਆ) -ਮੁਕੇਰੀਆਂ ਪੁਲਿਸ ਸਟੇਸ਼ਨ 'ਚ ਤਾਇਨਾਤ ਏ. ਐਸ. ਆਈ. ਸੁਖਦੇਵ ਸਿੰਘ (54) ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਜਾਣਕਾਰੀ ਦਿੰਦੇ ਹੋਏ ਮੁਕੇਰੀਆਂ ਪੁਲਿਸ ਸਟੇਸ਼ਨ ਦੇ ਐਸ. ਐਚ. ਓ. ਦਲਜੀਤ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਦੇਰ ਸ਼ਾਮ ਆਪਣੀ ਡਿਊਟੀ ਪੂਰੀ ਕਰਕੇ ਆਪਣੇ ਸਾਰੇ ਸਟਾਫ਼ ਨੂੰ ਮਿਲਣ ਤੋਂ ਬਾਅਦ ਘਰ ਚਲੇ ਗਏ ਸਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ 'ਚ ਵਿਆਹ ਸਮਾਗਮ ਚੱਲ ਰਿਹਾ ਸੀ ਉਨ੍ਹਾਂ ਦੇਰ ਰਾਤ ਖਾਣਾ ਖਾਧਾ ਅਤੇ ਸੌਂ ਗਿਆ | ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਸੁਖਦੇਵ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ | ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਕੀਤਾ ਜਾਵੇਗਾ |