ਦਸੂਹਾ, 6 ਜਨਵਰੀ (ਭੁੱਲਰ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਚੱਕ ਬਾਮੂ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਢਾਡੀ ਭਾਈ ਸੁਰਜੀਤ ਸਿੰਘ ਵਾਰਸ ਦੇ ਜਥੇ ਵਲੋਂ ਸੰਗਤਾਂ ਨੂੰ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ | ਉਨ੍ਹਾਂ ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਸ਼ਹਾਦਤ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਬਾਬਾ ਲਖਵਿੰਦਰ ਸਿੰਘ ਖ਼ਾਲਸਾ, ਗੁਲਜ਼ਾਰ ਸਿੰਘ ਸ਼ਾਹ ਪ੍ਰਧਾਨ ਅਕਾਲੀ ਗੁਰਦੁਆਰਾ ਚੱਕ ਬਾਮੂੰ ਤੇ ਪਿ੍ਤਪਾਲ ਸਿੰਘ ਚੱਕ ਬਾਮੂੰ ਨੇ ਕਿਹਾ ਕਿ ਸ਼ਹੀਦਾਂ ਤੇ ਕੌਮ ਨੂੰ ਹਮੇਸ਼ਾ ਮਾਣ ਰਹੇਗਾ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਬਰਸੀਆਂ ਮਨਾਉਣੀਆਂ ਕੌਮ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਸ਼ਹੀਦ ਬੇਅੰਤ ਸਿੰਘ, ਸਤਵੰਤ ਸਿੰਘ ਅਤੇ ਕੇਹਰ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਸੇਧ ਲੈਣ ਦੀ ਅਪੀਲ ਕੀਤੀ | ਇਸ ਮੌਕੇ ਭਾਈ ਹਰਕਮਲ ਸਿੰਘ, ਨਿਰਮਲ ਸਿੰਘ, ਨਰਿੰਦਰ ਸਿੰਘ ਸ਼ਿੰਦਾ ਡੀ.ਜੇ, ਲਖਵਿੰਦਰ ਸਿੰਘ ਖ਼ਾਲਸਾ, ਗੁਰਮੀਤ ਸਿੰਘ, ਕੁਲਵੰਤ ਸਿੰਘ, ਸ਼ੁਭਦੀਪ ਸਿੰਘ, ਸਰਵਣ ਸਿੰਘ, ਜੁਝਾਰ ਸਿੰਘ ਕੇਸੋਪੁਰ, ਗੁਰਵਿੰਦਰ ਸਿੰਘ ਮੂਨਕ, ਮਨਪ੍ਰੀਤ ਸਿੰਘ, ਬੀਬੀ ਜਗਜੀਤ ਕੌਰ, ਇੰਦਰਜੀਤ ਕੌਰ, ਅੰਮਿ੍ਤਾ ਪ੍ਰੀਤਮ ਕੌਰ, ਅਮਰਦੀਪ ਕੌਰ, ਸ਼ਰਨਜੀਤ ਕੌਰ, ਹਰਮਨਜੀਤ ਕੌਰ, ਰਾਜਾ ਜੋਗੀ ਅੰਸ਼ ਪਵੀਨੂਰ ਸਿੰਘ, ਅਵੀ ਨੂਰ, ਹਰਿਗੁਣ, ਸੁਖਮਨ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |