25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜੌੜਾ 'ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-01-2026
ਕੋਟਫ਼ਤੂਹੀ, 6 ਜਨਵਰੀ (ਅਟਵਾਲ) -ਪਿੰਡ ਪੰਜੌੜਾ ਦੇ ਗੁਰਦੁਆਰਾ ਸ਼ਹੀਦ ਭਾਈ ਭਗਤ ਸਿੰਘ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਸਮਾਗਮ 'ਚ ਹਰੀ ਦਰਬਾਰ ਸੰਗੀਤ ਵਿਦਿਆਲਾ ਅਟਾਰੀ, ਪਲਵਿੰਦਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਪੰਜੌੜਾ ਦੇ ਵਿਦਿਆਰਥੀ, ਸੰਤ ਬਾਬਾ ਮਨਜਿੰਦਰ ਸਿੰਘ ਰਾਏਪੁਰ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਭਾਈ ਸੰਤੋਖ ਸਿੰਘ ਪੰਜੌੜਾ, ਪ੍ਰਧਾਨ ਹਰਜਿੰਦਰ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਰਾਜੂ, ਰਣਵੀਰ ਸਿੰਘ ਰਾਣਾ ਨੰਬਰਦਾਰ, ਸੁਖਚੈਨ ਸਿੰਘ, ਅਜੀਤ ਸਿੰਘ, ਪਰਮਜੀਤ ਸਿੰਘ ਪੰਜੌੜਾ, ਨੰਬਰਦਾਰ ਭੁਪਿੰਦਰ ਸਿੰਘ, ਅਮਰੀਕ ਸਿੰਘ, ਦਲਵਿੰਦਰ ਸਿੰਘ, ਪਰਮਜੀਤ ਸਿੰਘ, ਸਿਮਰਨ ਸਿੰਘ, ਜਤਿੰਦਰ ਸਿੰਘ, ਜਸ਼ਨ, ਰਣਜੀਤ ਸਿੰਘ, ਚਰਨਜੀਤ ਸਿੰਘ ਮਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾ. ਹਰਬੰਸ ਸਿੰਘ ਹਾਰਟਾ ਦੀ ਪਤਨੀ ਬੀਬੀ ਗੁਰਦੇਵ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਦਸੂਹਾ ਸ਼ਹਿਰ ਦੇ ਲਾਭਪਾਤਰੀਆਂ ਨੂੰ ਘਰ ਬਣਾਉਣ ਲਈ ਸੈਕਸ਼ਨ ਪੱਤਰ ਵੰਡੇ
Ad Position 24