ਹੁਸ਼ਿਆਰਪੁਰ, 6 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸੀਨੀਅਰ ਅਕਾਲੀ ਆਗੂ ਤੇ ਉੱਘੇ ਸਮਾਜ ਸੇਵੀ ਮਾ. ਹਰਬੰਸ ਸਿੰਘ ਹਾਰਟਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਅਧਿਆਪਕਾ ਬੀਬੀ ਗੁਰਦੇਵ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਬੀਬੀ ਗੁਰਦੇਵ ਕੌਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਹਾਰਟਾ (ਬੱਡਲਾ) ਵਿਖੇ ਸ਼ਮਸ਼ਾਨਘਾਟ 'ਚ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਹਰਮਿੰਦਰ ਸਿੰਘ ਲਾਲੀ ਹਾਰਟਾ ਵਲੋਂ ਦਿਖਾਈ ਗਈ | ਉਨ੍ਹਾਂ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਇਲਾਕਾ ਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਬੀਬੀ ਗੁਰਦੇਵ ਕੌਰ ਦੀ ਅੰਤਿਮ ਯਾਤਰਾ 'ਚ ਸ਼ਾਮਿਲ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਮਾਤਾ ਗੁਰਦੇਵ ਕੌਰ ਦੇ ਜਾਣ ਨਾਲ ਨਾ ਸਿਰਫ ਪਰਿਵਾਰ ਨੂੰ ਬਲਕਿ ਸਮਾਜ ਅਤੇ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਉਹ ਸਾਰੀ ਉਮਰ ਸਿੱਖਿਆ ਅਤੇ ਸਮਾਜ ਸੇਵਾ ਨੂੰ ਸਮਰਪਿਤ ਰਹੇ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡੀ ਦੇਣ ਹੈ, ਜਿਸਨੂੰ ਕਦੇ ਭੁਲਿਆ ਨਹੀਂ ਜਾ ਸਕਦਾ | ਇਸ ਮੌਕੇ ਮਾ. ਰਛਪਾਲ ਸਿੰਘ ਜਲਵੇੜਾ, ਕੁਲਦੀਪ ਕੁਮਾਰ ਲਵਲੀ ਬੱਡਲਾ, ਦੁਖਭੰਜਨ ਸਿੰਘ ਹਾਰਟਾ, ਸਰਪੰਚ ਬਲਵੀਰ ਸਿੰਘ, ਭਾਗ ਸਿੰਘ, ਗ੍ਰੰਥੀ ਪਰਮਜੀਤ ਸਿੰਘ, ਜਸਪਾਲ ਸਿੰਘ, ਹਰਪਾਲ ਸਿੰਘ ਆਦਿ ਸਮੇਤ ਇਲਾਕਾ ਵਾਸੀ ਹਾਜ਼ਰ ਸਨ |