ਗੜ੍ਹਦੀਵਾਲਾ, 6 ਜਨਵਰੀ (ਚੱਗਰ) -ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਭਾਈ ਚਰਨ ਸਿੰਘ ਸਫਰੀ ਦਸੂਹਾ ਵਾਲਿਆਂ ਦੀ ਯਾਦ ਨੂੰ ਸਮਰਪਿਤ ਕੀਰਤਨ, ਕਵੀ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ, ਜਿਸ 'ਚ ਢਾਡੀ ਗਿਆਨੀ ਖੜਕ ਸਿੰਘ ਪਠਾਨਕੋਟ, ਭਾਈ ਰਵਿੰਦਰ ਸਿੰਘ ਜਲੰਧਰ, ਭਾਈ ਗੁਰਪ੍ਰੀਤ ਸਿੰਘ ਮਿਆਣੀ ਤੇ ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ, ਜਦਕਿ ਇਸ ਮੌਕੇ ਕਰਵਾਏ ਕਵੀ ਦਰਬਾਰ ਦੌਰਾਨ ਸੁਖਜੀਵਨ ਸਿੰਘ ਸਫਰੀ, ਅਮੋਲਕ ਸਿੰਘ ਤੇ ਡਾ. ਹਰਮਿੰਦਰ ਸਿੰਘ ਸਹਿਜ ਆਦਿ ਨੇ ਆਪੋ ਆਪਣੀਆਂ ਕਵਿਤਾਵਾਂ ਰਾਹੀਂ ਗੁਰੁ ਸਾਹਿਬ ਦੀ ਉਸਤਤੀ ਕੀਤੀ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਨਿਭਾਈ | ਸੰਗਤਾਂ ਵਿਚ ਜਸਵਿੰਦਰ ਸਿੰਘ ਸੈਫ਼, ਬਲਵਿੰਦਰ ਸਿੰਘ, ਬਹਾਦਰ ਸਿੰਘ, ਖੁਸ਼ਵੰਤ ਸਿੰਘ, ਪ੍ਰਭਦੀਪ ਸਿੰਘ, ਗੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ, ਉਂਕਾਰ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਅਰਜਨ ਸਿੰਘ, ਪ੍ਰਭਜੋਤ ਸਿੰਘ, ਨਾਮਦੇਵ ਸਿੰਘ, ਸੁਖਬੀਰ ਸਿੰਘ, ਏਕਜੋਤ ਸਿੰਘ ਆਦਿ ਹਾਜ਼ਰ ਸਨ |