25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੁੱਖ ਸਾਗਰ ਚਿੱਪੜਾ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 07-01-2026
ਗੜ੍ਹਦੀਵਾਲਾ, 6 ਜਨਵਰੀ (ਚੱਗਰ)-ਗੁਰਦੁਆਰਾ ਸੁੱਖ ਸਾਗਰ ਪਿੰਡ ਚਿੱਪੜਾ ਦੀਆਂ ਸੰਗਤਾਂ ਵਲੋਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ਗੁਰਦੁਆਰਾ ਸੁੱਖ ਸਾਗਰ ਤੋਂ ਸ਼ੁਰੂ ਹੋ ਕੇ ਪਿੰਡ ਥੇਂਦਾ, ਹਰਦੋਪੱਟੀ, ਟਾਹਲੀ ਮੋੜ ਦੇ ਵੱਖ-ਵੱਖ ਪੜਾਵਾਂ 'ਚੋਂ ਹੁੰਦਾ ਹੋਇਆ ਮੁੜ ਉਕਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਲੰਗਰ ਵੀ ਲਗਾਏ ਗਏ | ਇਸ ਮੌਕੇ ਭਾਈ ਅਜੀਤ ਸਿੰਘ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਢਾਡੀ ਵਾਰਾਂ ਰਾਹੀ ਗੁਰਇਤਿਹਾਸ ਸਰਵਣ ਕਰਵਾਇਆ | ਨਗਰ ਕੀਰਤਨ 'ਚ ਸਟੇਜ ਸਕੱਤਰ ਦੀ ਸੇਵਾ ਪਿ੍ੰ. ਜਗਜੀਤ ਸਿੰਘ ਰੀਹਲ ਨੇ ਨਿਭਾਈ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਸਰਕਲ ਪ੍ਰਧਾਨ ਅਕਾਲੀ ਦਲ ਬਲਵਿੰਦਰ ਸਿੰਘ ਚਿੱਪੜਾ, ਹੈੱਡ ਗ੍ਰੰਥੀ ਸਤਨਾਮ ਸਿੰਘ, ਪਿ੍ੰਸੀਪਲ ਜਗਜੀਤ ਸਿੰਘ ਰੀਹਲ, ਸਰਪੰਚ ਮਨਦੀਪ ਕੌਰ, ਸਰਪੰਚ ਹਰਦੀਪ ਸਿੰਘ ਘੁੱਗ, ਸਾਬਕਾ ਸਰਪੰਚ ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਮਨਮੋਹਨ ਸਿੰਘ, ਵਿਕਰਮਜੀਤ ਸਿੰਘ, ਉਂਕਾਰ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ, ਸ਼ੌਕੀਨ ਸਿੰਘ, ਰਾਮ ਸਿੰਘ, ਹਰਪ੍ਰੀਤ ਸਿੰਘ, ਤਰਲੋਚਨ ਸਿੰਘ, ਅਜੀਤ ਸਿੰਘ, ਜਸਵੀਰ ਸਿੰਘ, ਪਰਮਜੀਤ ਸਿੰਘ, ਗੁਲਜ਼ਾਰ ਸਿੰਘ, ਮਨਿੰਦਰ ਸਿੰਘ, ਗੁਰਕੀਰਤ ਸਿੰਘ, ਪਰਮਿੰਦਰ ਸਿੰਘ, ਹਰਿੰਦਰ ਕੌਰ ਨਿੰਦਰ, ਨੰਬਰਦਾਰ ਗਿਆਨ ਕੌਰ, ਬੀਬੀ ਲਾਜ ਕੌਰ, ਗੁਰਬਚਨ ਕੌਰ, ਜਸਵਿੰਦਰ ਕੌਰ, ਗੁਰਮੇਲ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ, ਗੁਰਬਖ਼ਸ਼ ਕੌਰ, ਕੁਲਦੀਪ ਸਿੰਘ, ਬਲਜੀਤ ਸਿੰਘ, ਪਰਮਿੰਦਰਜੀਤ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਸਮਰਾ, ਹਰਭਜਨ ਸਿੰਘ ਸਮਰਾ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਮਨਰੇਗਾ ਬਚਾਓ ਸੰਗਰਾਮ ਰੈਲੀ ਭਲਕੇ-ਗਿਲਜੀਆਂ ਅਗਲੀ ਖ਼ਬਰ ਰਮਦਾਸਪੁਰ 'ਚ ਕੀਰਤਨ, ਢਾਡੀ ਤੇ ਕਵੀ ਦਰਬਾਰ ਕਰਵਾਇਆ
Ad Position 24