ਹੁਸ਼ਿਆਰਪੁਰ, 6 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਭੁਪਿੰਦਰ ਸਿੰਘ ਉਰਫ ਦੀਪੂ ਵਾਸੀ ਅਜਨੋਹਾ ਤੇ ਸ਼ਾਲੂ ਵਾਸੀ ਫਗਵਾੜਾ ਵਜੋਂ ਹੋਈ ਹੈ | ਪੁਲਿਸ ਦੇ ਮੁਤਾਬਿਕ ਜਾਂਚ ਦੌਰਾਨ ਦੋਸ਼ੀ ਮੋਟਰਸਾਈਕਲ ਦਾ ਕੋਈ ਦਸਤਾਵੇਜ ਪੇਸ਼ ਨਹੀਂ ਕਰ ਸਕੇ | ਪੁਲਿਸ ਨੇ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ |