26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਵਲੋਂ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 07-01-2026
ਹੁਸ਼ਿਆਰਪੁਰ, 6 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੁਸ਼ਿਆਰਪੁਰ ਵਿਖੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਕੱਚੇ ਕਰਮਚਾਰੀ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਟਾਲ-ਮਟੋਲ ਦੀ ਨੀਤੀ ਅਪਣਾਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ 'ਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਵਿਭਾਗਾਂ ਦਾ ਵਿਸਥਾਰ ਕੀਤਾ ਜਾਵੇਗਾ ਪਰ ਚਾਰ ਸਾਲ ਬੀਤਣ ਦੇ ਬਾਵਜੂਦ ਇੱਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ | ਸਿਰਫ਼ ਲਾਅਰੇ ਲਗਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰ ਨਾਲ ਕਈ ਮੀਟਿੰਗ ਹੋ ਚੁੱਕੀਆਂ ਹਨ, ਜਿਨ੍ਹਾਂ ਦੌਰਾਨ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਜਾਂਦੇ ਹਨ ਪਰ ਬਾਅਦ ਵਿਚ ਸਰਕਾਰ • (ਬਾਕੀ ਸਫਾ 7)
Ad Position 22
No active advertisement
ਪਿਛਲੀ ਖ਼ਬਰ ਮਾਹਿਲਪੁਰ ਸ਼ਹਿਰ 'ਚ ਨਾਜਾਇਜ਼ ਤੌਰ 'ਤੇ ਖੋਖੇ ਰੱਖਣ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਬਿਜਲੀ ਤੇ ਬੀਜ ਬਿੱਲ ਖ਼ਿਲਾਫ਼ ਕਿਸਾਨਾਂ ਨੇ ਸਰਹੱਦੀ ਪਿੰਡਾਂ 'ਚ ਕੱਢਿਆ ਮੋਟਰਸਾਈਕਲ ਮਾਰਚ
Ad Position 24