ਹੁਸ਼ਿਆਰਪੁਰ, 6 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਜਹਾਨਖੇਲਾਂ 'ਚ 10 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ | ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਪਿੰਡ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਖੇਤੀ ਲਈ ਲੋੜੀਂਦਾ ਪਾਣੀ ਮਿਲ ਸਕੇ | ਉਨ੍ਹਾਂ ਕਿਹਾ ਕਿ ਟਿਊਬਵੈੱਲਾਂ ਦੇ ਨਿਰਮਾਣ ਨਾਲ ਆਮ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਜਹਾਨਖੇਲਾਂ ਵਿੱਚ ਹੋਰ ਵਿਕਾਸ ਕਾਰਜ ਕੀਤੇ ਜਾਣਗੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮੁਕੇਸ਼ ਕੁਮਾਰ, ਯੂਥ ਪ੍ਰਧਾਨ ਪ੍ਰੀਤਪਾਲ, ਜੁਗਲ ਕਿਸ਼ੋਰ, ਅਮਨਦੀਪ ਕੌਰ, ਰਮਿਤ ਦਿਓਲ, ਰਵੀ ਕੁਮਾਰ ਅਤੇ ਪਿੰਡ ਦੀ ਸਰਪੰਚ ਪਰਵੀਨ ਕੁਮਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |