ਦਸੂਹਾ, 6 ਜਨਵਰੀ (ਭੁੱਲਰ)- ਬਾਬਾ ਘੜੇ ਦਾਸ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਬਾਬਾ ਘੜੇ ਦਾਸ ਕਮੇਟੀ ਦੇ ਪ੍ਰਧਾਨ ਗਿਰਧਾਰੀ ਲਾਲ ਡਾਕਟਰ ਸਤਪਾਲ ਸਿੰਘ ਬੇਰਸ਼ਾ ਅਤੇ ਮੈਨੇਜਰ ਸੋਹਣ ਲਾਲ ਨੇ ਦੱਸਿਆ ਕਿ ਪਿੰਡ ਬੇਰਸ਼ਾ ਵਿਖੇ ਬਾਬਾ ਘੜੇ ਦਾਸ ਦੀ 36ਵੀਂ ਬਰਸੀ ਸੰਬੰਧੀ ਸਮਾਗਮ ਅੱਜ 7 ਜਨਵਰੀ ਨੂੰ ਕਰਵਾਇਆ ਜਾਵੇਗਾ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਪ੍ਰਚਾਰਕ ਤੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਬਾਬਾ ਘੜੇ ਦਾਸ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ | ਇਸ ਮੌਕੇ ਜਸਵਿੰਦਰ ਸਿੰਘ ਗਾਂਧੀ, ਮਾਸਟਰ ਦੇਵਰਾਜ, ਚੀਫ ਸੁਰਿੰਦਰ ਪਾਲ ਸਿੰਘ, ਦਲਵਿੰਦਰ ਸਿੰਘ ਬੋਦਲ, ਲਵਦੀਪ ਸਿੰਘ ਮਿੱਠੂ, ਰਾਜ ਕੁਮਾਰ, ਸੁਖਦੇਵ ਸਿੰਘ, ਰਾਕੇਸ਼ ਰਿਕੀ ਕਿਰਨ ਲਾਲ, ਪ੍ਰਦੀਪ ਸਿੰਘ, ਪ੍ਰੀਤਪਾਲ ਸਿੰਘ, ਕੁਲਦੀਪ ਸਿੰਘ, ਗਿਆਨ ਸਿੰਘ, ਕੁਲਜੀਤ ਸਿੰਘ, ਸੁਸ਼ਾਂਤ ਸਿੰਘ, ਦਲਬੀਰ ਸਿੰਘ, ਹਰਸ਼ਦੀਪ ਸਿੰਘ, ਜਸਪ੍ਰੀਤ ਸਿੰਘ, ਕੁਲਦੀਪ ਸਿੰਘ, ਪ੍ਰੀਤਪਾਲ ਸਿੰਘ ਆਦਿ ਹਾਜ਼ਰ ਸਨ |