ਹੁਸ਼ਿਆਰਪੁਰ, 6 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਸਥਿਤ ਕਾਨਫ਼ਰੰਸ ਹਾਲ 'ਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਗੰਭੀਰਤਾ, ਤਾਲਮੇਲ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਤਿਉਹਾਰ ਨੂੰ ਸ਼ਰਧਾ, ਉਤਸ਼ਾਹ ਤੇ ਸਨਮਾਨ ਨਾਲ ਮਨਾਇਆ ਜਾ ਸਕੇ | ਡਿਪਟੀ ਕਮਿਸ਼ਨ ਆਸ਼ਿਕਾ ਜੈਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਪੁਲਿਸ ਲਾਈਨ ਗਰਾੳਾੂਡ, ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਮਾਰਚ ਪਾਸਟ ਦੀ ਤਿਆਰੀ ਲਈ ਪੁਲਿਸ ਟੁਕੜੀਆਂ ਨੂੰ ਨਿਯਮਿਤ ਅਭਿਆਸ ਕਰਨ ਦੇ ਵੀ ਨਿਰਦੇਸ਼ ਦਿੱਤੇ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧ ਸਭ ਤੋਂ ਵੱਧ ਤਰਜੀਹ 'ਤੇ ਹੋਣਗੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਪਰਮਪ੍ਰੀਤ ਸਿੰਘ, ਐਸ.ਪੀ ਮੇਜਰ ਸਿੰਘ, ਐਸ.ਪੀ. ਨਵਨੀਤ ਕੌਰ ਗਿੱਲ, ਐਸ.ਪੀ ਡਾ. ਮਨਪ੍ਰੀਤ ਸ਼ੀਹਮਾਰ, ਆਰ.ਟੀ.ਓ ਅਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |