ਮਾਹਿਲਪੁਰ, 6 ਜਨਵਰੀ (ਰਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਤੇ ਆਰ.ਟੀ.ਆਈ ਕਾਰਕੁਨਾਂ ਵਿਰੱੁਧ ਦਰਜ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਪੈੱ੍ਰਸ ਵੈੱਲਫੇਅਰ ਕਲੱਬ ਮਾਹਿਲਪੁਰ ਸਮੇਤ ਇਲਾਕੇ ਦੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਰੋਸ ਮਾਰਚ 7 ਜਨਵਰੀ ਨੂੰ ਸਵੇਰੇ ਕਰੀਬ 10.30 ਵਜੇ ਕੱਢਿਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਵੈੱਲਫੇਅਰ ਕਲੱਬ ਦੇ ਚੇਅਰਮੈਨ ਗੁਰਨਾਮ ਸਿੰਘ ਬੈਂਸ ਤੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਰੋਸ ਮਾਰਚ ਪੁਲਿਸ ਸਟੇਸ਼ਨ ਮਾਹਿਲਪੁਰ ਤੋਂ ਸ਼ੁਰੂ ਕਰ ਕੇ ਮੁੱਖ ਚੌਕ ਤੱਕ ਕੱਢਿਆ ਜਾਵੇਗਾ ਤੇ ਨਾਇਬ ਤਹਿਸੀਲ ਮਾਹਿਲਪੁਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ |