ਦਸੂਹਾ, 6 ਜਨਵਰੀ (ਭੁੱਲਰ)- ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੂੰ ਉਸ ਵੇਲੇ ਡੂੰਘਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਦਾ ਸੁਰਜੀਤ ਕੌਰ ਦਿਹਾਂਤ ਹੋ ਗਿਆ | ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸੀ | ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਧਾਰਮਿਕ ਰਸਮਾਂ ਉਪਰੰਤ ਉਨ੍ਹਾਂ ਦੇ ਜੱਦੀ ਪਿੰਡ ਝਿੰਗੜ ਕਲਾਂ ਵਿਖੇ ਕਰ ਦਿੱਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਮੁੱਖ ਅਗਨੀ ਦੀਦਾਰ ਸਿੰਘ ਕਾਲਾ ਵਲੋਂ ਦਿਖਾਈ ਗਈ | ਇਸ ਮੌਕੇ ਉਨ੍ਹਾਂ ਦੀ ਅੰਤਿਮ ਯਾਤਰਾ 'ਚ ਬਰਿੰਦਰ ਇਕਬਾਲ ਸਿੰਘ ਘੁੰਮਣ, ਚੇਅਰਮੈਨ ਕੇ.ਪੀ. ਸਿੰਘ ਸੰਧੂ, ਅੰਮਿ੍ਤ ਬਾਲੀਆ, ਐਸ.ਐਮ.ਓ. ਡਾਕਟਰ ਮਨਮੋਹਨ ਸਿੰਘ, ਰੁਪਿੰਦਰ ਸਿੰਘ ਵਿੱਕੀ ਗਿੱਲ, ਸਰਪੰਚ ਮਨਪ੍ਰੀਤ ਸਿੰਘ ਮੰਨਾ, ਸਤਿੰਦਰ ਸਿੰਘ ਮਿੱਠੀ, ਗੁਰਜੀਤ ਸਿੰਘ ਗੁਰ ਗਿੱਲ, ਦਲਜੀਤ ਸਿੰਘ ਕਾਕੂ, ਡਾਕਟਰ ਕੁਲਵਿੰਦਰ ਸਿੰਘ, ਡਾਕਟਰ ਕਰਨਜੀਤ ਸਿੰਘ, ਸੀਨੀਅਰ ਲੈਬ ਟੈਕਨੀਸ਼ੀਅਨ ਡੈਨੀਅਲ, ਰਣਜੀਤ ਸਿੰਘ ਰਾਣਾ, ਸਤਪਾਲ ਸਿੰਘ ਬਿੱਟੂ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਾ ਸੋਸਾਇਟੀ, ਜਸਬੀਰ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ ਓਡਰਾ, ਚਰਨਜੀਤ ਸਿੰਘ ਸੰਧੂ, ਸਰਪੰਚ ਦਿਲਦਾਰ ਸਿੰਘ, ਸਾਬਕਾ ਸਰਪੰਚ ਕੁਲਤਾਰ ਸਿੰਘ, ਐਸ.ਡੀ.ਓ. ਅਮਰਜੀਤ ਸਿੰਘ, ਦਲੀਪ ਸਿੰਘ, ਜਰਨੈਲ ਸਿੰਘ, ਸੁਰਜੀਤ ਸਿੰਘ ਰੂਪਰਾ, ਭਗਵਾਨ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ ਘੁੱਗੀ, ਕਮਲਜੀਤ ਸਿੰਘ, ਜਸਬੀਰ ਸਿੰਘ ਪੰਡੋਰੀ, ਪੰਚ ਹਰਦੇਵ ਸਿੰਘ, ਸੁਲੱਖਣ ਸਿੰਘ, ਪਿ੍ੰਸੀਪਲ ਬਲਜੀਤ ਕੌਰ ਰੂਪਰਾ, ਇਕਬਾਲ ਕੌਰ, ਹਰਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਨੀਤਿਕ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ |