ਮਾਹਿਲਪੁਰ, 6 ਜਨਵਰੀ (ਰਜਿੰਦਰ ਸਿੰਘ)-ਹੁਸ਼ਿਆਰਪੁਰ ਬੁੱਧੀ ਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਜੀਤ ਰਾਓ ਕੈਂਡੋਵਾਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਰਤਨ ਕੌਰ (95) ਪਤਨੀ ਸਵ. ਚੌਧਰੀ ਸਰਨ ਦਾਸ ਰਾਓ 3 ਜਨਵਰੀ ਨੂੰ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ 7 ਜਨਵਰੀ ਨੂੰ 12 ਵਜੇ ਬਾਅਦ ਦੁਪਹਿਰ ਪਿੰਡ ਕੈਂਡੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ | ਉਹ ਆਪਣੇ ਪਿੱਛੇ ਪੁੱਤਰ ਨੂੰਹਾਂ, ਪੋਤੇ ਪੋਤਰੀਆਂ,ਦੋਹਤੇ ਦੋਹਤੀਆਂ ਛੱਡ ਗਏ | ਇਸ ਮੌਕੇ ਉਨ੍ਹਾਂ ਨਾਲ ਅਫ਼ਸੋਸ ਪ੍ਰਗਟ ਕਰਨ ਵਾਲਿਆਂ 'ਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸੰਸਦ ਮੈਂਬਰ ਡਾ. ਰਾਜ ਕੁਮਾਰ, ਵਿਧਾਇਕ ਡਾ. ਇਸ਼ਾਂਕ ਕੁਮਾਰ, ਪ੍ਰਧਾਨ ਕੁਲਵੰਤ ਸਿੰਘ ਸੰਘਾ, ਪਿ੍ੰ. ਪਰਵਿੰਦਰ ਸਿੰਘ, ਬੱਗਾ ਸਿੰਘ ਆਰਟਿਸਟ, ਗੀਤਕਾਰ ਗੁਰਮਿੰਦਰ ਕੈਂਡੋਵਾਲ, ਪੰਚਾਂ ਸਰਪੰਚਾਂ ਸਮੇਤ ਵੱਖ-ਵੱਖ ਸਾਹਿੱਤਿਕ, ਖੇਡ,ਸਭਿਆਚਾਰਕ, ਸਮਾਜਿਕ ਅਤੇ ਰਾਜਸੀ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ |