26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਨੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-01-2026
ਹੁਸ਼ਿਆਰਪੁਰ, 6 ਜਨਵਰੀ (ਨਰਿੰਦਰ ਸਿੰਘ ਬੱਡਲਾ)-ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਪੱਤਰ ਜਾਰੀ ਕਰਨ 'ਤੇ ਸੰਸਥਾ ਨਾਲ ਮੀਟਿੰਗ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਸੰਸਥਾ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰੋਸ ਵਜੋਂ ਸੰਸਥਾ ਵਲੋਂ ਜ਼ਿਲ੍ਹਾ ਸੰਗਰੂਰ ਵਿਖੇ ਲੜੀਵਾਰ ਸ਼ਾਂਤਮਈ ਰੋਸ ਧਰਨਾ ਲਗਾਇਆ ਜਾਵੇਗਾ | ਇਸ ਤੋਂ ਇਲਾਵਾ ਗਣਤੰਤਰ ਦਿਵਸ ਸਮਾਗਮਾਂ 'ਚ ਫਰੀਡਮ ਫਾਇਟਰਾਂ ਦੇ ਪਰਿਵਾਰਾਂ ਵਲੋਂ ਸ਼ਮੂਲੀਅਤ ਤਾਂ ਕੀਤੀ ਜਾਵੇਗੀ, ਪ੍ਰੰਤੂ ਸਰਕਾਰ ਕੋਲੋਂ ਕੋਈ ਸਾਮਾਨ ਨਹੀਂ ਲਿਆ ਜਾਵੇਗਾ, ਕਿਉਂਕਿ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਨੂੰ ਸਾਮਾਨ ਦੀ ਨਹੀਂ, ਬਲਕਿ ਸਨਮਾਨ ਦੀ ਲੋੜ ਹੈ, ਜੋ ਦੇਸ਼ ਭਗਤਾਂ ਦਾ ਸੰਵਿਧਾਨਕ ਹੱਕ ਹੈ | ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਤੁਰੰਤ ਮੀਟਿੰਗ ਕਰਕੇ ਮੰਗਾਂ ਦੇ ਹੱਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰੇ | ਇਸ ਮੌਕੇ ਸਕੱਤਰ ਰਮੇਸ਼ ਚੰਦ, ਮੀਤ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮੁਕੇਰੀਆਂ ਦਿਲਜੀਤ ਸਿੰਘ, ਤਰਸੇਮ ਸਿੰਘ, ਪੈੱ੍ਰਸ ਸਕੱਤਰ ਨਰਿੰਦਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਿੱਕੀ ਨੇ ਮਹਾਜਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਰਾਧਾ ਸਵਾਮੀ ਕਾਲੋਨੀ ਫ਼ਾਜ਼ਿਲਕਾ ਦੀਆਂ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ ਪੱਥਰ
Ad Position 24