26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਸੀਤੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ 2 ਦਿਨਾਂ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-01-2026
ਅੱਡਾ ਸਰਾਂ, 6 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੋ ਦਿਨਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਇਸ ਨਗਰ ਕੀਰਤਨ ਦਾ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਦੀ ਸਹੂਲਤ ਵਾਸਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਨਗਰ ਕੀਰਤਨ ਦੌਰਾਨ ਕਿਰਪਾਲ ਸਿੰਘ ਅਜਨਾਲਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਸਮਾਗਮ ਦੇ ਦੂਸਰੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਦੇ ਢਾਡੀ ਜਥੇ ਨੇ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਦੌਰਾਨ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ, ਜੀਤ ਸਿੰਘ, ਪ੍ਰੇਮਪਾਲ ਸਿੰਘ, ਪਿ੍ਥੀਪਾਲ ਸਿੰਘ, ਹਰਬੰਸ ਸਿੰਘ, ਸਵਰਨ ਸਿੰਘ, ਗੁਰਵਿੰਦਰ ਸਿੰਘ, ਸਰਵਨ ਸਿੰਘ, ਨੰਬਰਦਾਰ ਅਵਤਾਰ ਸਿੰਘ, ਨੰਬਰਦਾਰ ਸੇਵਾ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਬੱਬੂ, ਜਸਵੀਰ ਸਿੰਘ ਵਿਰਦੀ, ਤਲਵਿੰਦਰ ਸਿੰਘ ਹੀਰਾ, ਸੁਰਜੀਤ ਸਿੰਘ, ਕਮਲਪ੍ਰੀਤ ਸਿੰਘ, ਸੁਖਨਿੰਦਰ ਸਿੰਘ ਕਲੋਟੀ, ਐਡਵੋਕੇਟ ਹਰਜੋਤ ਕਮਲ ਸਿੰਘ, ਮਲਵਿੰਦਰ ਸਿੰਘ, ਹਰਭਜਨ ਸਿੰਘ ਭਜੀ, ਜਸਵਿੰਦਰ ਸਿੰਘ ਲਾਲਾ, ਦਵਿੰਦਰ ਸਿੰਘ, ਸੁਰਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਪਾਲ ਨਿੱਕੂ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ
Ad Position 24