26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਪਾਲ ਨਿੱਕੂ 'ਆਪ' ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-01-2026
ਦਸੂਹਾ, 6 ਜਨਵਰੀ (ਕੌਸ਼ਲ)-ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਉਸ ਸਮੇਂ ਲੱਗਿਆ ਜਦੋਂ ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਪਾਲ ਨਿੱਕੂ ਨੇ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ | ਨਿੱਕੂ ਨੇ ਇਹ ਫ਼ੈਸਲਾ ਹਲਕਾ ਦਸੂਹਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਿਆ | ਉਨ੍ਹਾਂ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਹਲਕੇ ਵਿਚ ਬਿਨਾਂ ਭੇਦਭਾਵ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੇ ਉਨ੍ਹਾਂ ਨੂੰ 'ਆਪ' ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਮੀਤ ਪ੍ਰਧਾਨ ਨਗਰ ਕੌਂਸਲ ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਵਲੋਂ ਜੋਗਿੰਦਰ ਪਾਲ ਨਿੱਕੂ ਦਾ 'ਆਪ' ਵਿਚ ਸ਼ਾਮਿਲ ਹੋਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਵਿਧਾਇਕ ਘੁੰਮਣ ਨੇ ਕਿਹਾ ਕਿ ਨਿੱਕੂ ਵਰਗੇ ਤਜਰਬੇਕਾਰ ਅਤੇ ਲੋਕਾਂ ਨਾਲ ਜੁੜੇ ਆਗੂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ 'ਆਪ' ਹੋਰ ਮਜ਼ਬੂਤ ਹੋਵੇਗੀ | ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਜੋਗਿੰਦਰ ਪਾਲ ਨਿੱਕੂ ਨੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਸਮੁੱਚੇ ਤੌਰ 'ਤੇ, ਜੋਗਿੰਦਰ ਪਾਲ ਨਿੱਕੂ ਦਾ 'ਆਪ' 'ਚ ਸ਼ਾਮਿਲ ਹੋਣਾ ਹਲਕਾ ਦਸੂਹਾ ਦੀ ਰਾਜਨੀਤੀ ਵਿਚ ਇਕ ਮਹੱਤਵਪੂਰਨ ਘਟਨਾ ਮੰਨੀ ਜਾ ਰਹੀ ਹੈ | ਇਸ ਮੌਕੇ ਬਿੰਦੂ ਘੁੰਮਣ, ਸੰਤੋਖ ਕੁਮਾਰ ਤੋਖੀ, ਬੰਟੀ ਸ਼ਰਮਾ, ਸੁਖਵਿੰਦਰ ਇੰਦੂ, ਮਨੁ ਖੁੱਲਰ, ਪਵਿੱਤਰ ਲਵਲੀ, ਛੋਟੂ ਕਾਹਲੋ, ਪਵਨ, ਵਿਰਦੀ ਬਲਦੇਵ ਠਾਕੁਰ, ਵਿਕਰਾਂਤ, ਰਾਜੂ ਠੁਕਰਾਲ, ਪੰਕਜ ਰੱਤੀ, ਮੰਗਲ, ਰਨਬੀਰ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ —ਮਾਮਲਾ ਪੱਤਰਕਾਰਾਂ ਤੇ ਆਰ. ਟੀ. ਆਈ. ਕਾਰਕੁੰਨਾਂ 'ਤੇ ਕੇਸ ਦਰਜ ਕਰਨ ਦਾ— ਪੱਤਰਕਾਰ ਭਾਈਚਾਰੇ ਤੇ ਜਥੇਬੰਦੀਆਂ ਵਲੋਂ ਰ... ਅਗਲੀ ਖ਼ਬਰ ਮਸੀਤੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ 2 ਦਿਨਾਂ ਸਮਾਗਮ ਕਰਵਾਇਆ
Ad Position 24