26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 07-01-2026
ਹੁਸ਼ਿਆਰਪੁਰ, 6 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਕੁਲਵੀਰ ਸਿੰਘ ਉਰਫ ਰਿੱਕੀ ਵਾਸੀ ਸ਼ਾਲੀਮਾਰ ਨਗਰ ਵਜੋਂ ਹੋਈ ਹੈ | ਇਸੇ ਤਰ੍ਹਾ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਅਮਿਤ ਉਰਫ ਭੋਲਾ ਵਾਸੀ ਸੁੰਦਰ ਨਗਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲੇ ਦਰਜ ਕਰ ਲਏ ਹਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਵਿਰੁੱਧ ਝੂਠੇ ਪਰਚੇ ਦਰਜ ਕਰਨਾ ਸਰਕਾਰ ਦੀ ਬੌਖਲਾਹਟ-ਲਾਲੀ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24