26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੱਤਰਕਾਰਾਂ ਵਿਰੁੱਧ ਝੂਠੇ ਪਰਚੇ ਦਰਜ ਕਰਨਾ ਸਰਕਾਰ ਦੀ ਬੌਖਲਾਹਟ-ਲਾਲੀ

Ad Position 21
No active advertisement
ਅਜੀਤ ਡੈਸਕ 07-01-2026
ਬੀਣੇਵਾਲ, 6 ਜਨਵਰੀ (ਬੈਜ ਚੌਧਰੀ)-ਸੂਬਾ ਸਰਕਾਰ ਵੱਲੋਂ ਲੁਧਿਆਣਾ ਤੇ ਬਠਿੰਡਾ ਦੇ ਪੱਤਰਕਾਰਾਂ ਤੇ ਯੂ-ਟਿਊਬਰਾਂ ਤੇ ਨਜਾਇਜ਼ ਤੇ ਝੂਠੇ ਪਰਚੇ ਦਰਜ਼ ਕਰਨ ਦੀ ਨਿਖੇਧੀ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ,ਹਲਕਾ ਇੰਚਾਰਜ ਤੇ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਅਮਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਇਹ ਕਦਮ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ | ਲਾਲੀ ਨੇ ਕਿਹਾ ਕਿ ਇਹ ਕਦਮ ਗੈਰ ਕਾਨੂੰਨੀ ਅਤੇ ਪੈੱ੍ਰਸ ਦੀ ਆਵਾਜ਼ ਨੂੰ ਦਬਾਉਣ ਕੀ ਕੋਝੀ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਤੇਜ਼ੀ ਨਾਲ ਡਿਗ ਰਿਹਾ ਗਰਾਫ਼ ਦੇਖ ਕੇ ਘਬਰਾ ਗਈ ਹੈ ਅਤੇ ਕੁੱਝ ਦਿਨਾਂ ਦੀ ਮਹਿਮਾਨ ਹੈ | ਕਾਂਗਰਸੀ ਆਗੂ ਨੇ ਕਿਹਾ ਕਿ ਅੱਜ ਸੂਬੇ ਦੇ ਲੋਕ ਅਮਨ ਕਾਨੂੰਨ, ਨਸ਼ਾ ਤਸਕਰੀ, ਨਾਜਾਇਜ਼ ਮਾਈਨਿੰਗ, ਵਿਕਾਸ ਤੇ ਹੋਰ ਮੁੱਦਿਆਂ ਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਸਖ਼ਤ ਨਾਰਾਜ਼ ਹਨ | ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ | ਲਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸੀ ਵੀ ਹਾਲਤ ਵਿਚ ਪੈੱ੍ਰਸ ਦੀ ਆਵਾਜ਼ ਨੂੰ ਦੱਬਣ ਨਹੀਂ ਦੇਵੇਗੀ ਤੇ ਪਾਰਟੀ ਹਮੇਸ਼ਾ ਪੈੱ੍ਰਸ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ |
Ad Position 22
No active advertisement
ਪਿਛਲੀ ਖ਼ਬਰ ਯੂਥ ਐਂਡ ਡਰੱਗਜ਼ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਾ ਮੁਕਤ ਬਣਾਉਣਾ-ਸੈਸ਼ਨ ਜੱਜ <br/> ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ
Ad Position 24