ਦਸੂਹਾ, 23 ਜਨਵਰੀ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸ਼ਮੀ ਮੈਂਗੀ ਦੀ ਕੁਸ਼ਲ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਸੰਬੰਧੀ ਸਮਾਗਮ ਗਿਆ | ਇਸ ਮੌਕੇ ਸਕੂਲ 'ਚ ਹਵਨ ਯੱਗ ਕੀਤਾ ਗਿਆ | ਪਿ੍ੰਸੀਪਲ ਅਤੇ ਸਟਾਫ ਦੇ ਮੈਂਬਰਾਂ ਵਲੋਂ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਜੀ ਨੂੰ ਨਮਨ ਕਰਦੇ ਹੋਏ ਜੋਤੀ ਜਗਾਈ ਗਈ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਖਾਸ ਮੌਕੇ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਅਤੇ ਭਾਸ਼ਨ ਵੀ ਪੇਸ਼ ਕੀਤੇ ਗਏ | ਇਸ ਮੌਕੇ ਸਾਰੇ ਵਿਦਿਆਰਥੀ ਪੀਲੇ ਰੰਗ ਦੇ ਕੱਪੜੇ ਪਾਏ ਬੜੇ ਹੀ ਸੋਹਣੇ ਲੱਗ ਰਹੇ ਸਨ | ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਨੇ ਸਾਰਿਆਂ ਨੂੰ ਬਸੰਤ ਪੰਚਮੀ ਦੇ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਬਸੰਤ ਪੰਚਮੀ ਦੇ ਧਾਰਮਿਕ ਅਤੇ ਸੰਸਕਿ੍ਤੀਕ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਦਿਨ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦਾ ਜਨਮ ਹੋਇਆ ਸੀ | ਇਹਦੇ ਨਾਲ ਹੀ ਉਹਨਾਂ ਇਹ ਵੀ ਦੱਸਿਆ ਕਿ ਅੱਜ ਦੇ ਦਿਨ ਰੀਤੂ ਰਾਜ ਬਸੰਤ ਦੀ ਵੀ ਸ਼ੁਰੂਆਤ ਹੁੰਦੀ ਹੈ | ਉਹਨਾਂ ਆਪਣੀਆਂ ਸ਼ੁਭਕਾਮਨਾ ਦਿੰਦੇ ਦਿਤੀਆ |