09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਟਾਰ ਪਬਲਿਕ ਸਕੂਲ ਮੁਕੇਰੀਆਂ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 24-01-2026
ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ 'ਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਖ਼ੁਸ਼ੀ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੀ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ, ਉਪ-ਪਿ੍ੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ, ਸਕੂਲ ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਜÉਲਿਤ ਕਰਕੇ ਪਿ੍ੰਸੀਪਲ, ਉਪ-ਪਿ੍ੰਸੀਪਲ, ਚੇਅਰਮੈਨ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਤੋਂ ਬਾਅਦ ਮਾਂ ਸਰਸਵਤੀ ਦੀ ਵੰਦਨਾ ਪੇਸ਼ ਕੀਤੀ ਗਈ, ਜਿਸ ਨਾਲ ਪੂਰਾ ਸਕੂਲ ਪਰਿਸਰ ਭਗਤੀ ਮਈ ਵਾਤਾਵਰਨ ਨਾਲ ਭਰ ਗਿਆ | ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬਸੰਤ ਪੰਚਮੀ ਦੇ ਮਹੱਤਵ 'ਤੇ ਰੌਸ਼ਨੀ ਪਾਈ | ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਗਿਆਨ, ਵਿੱਦਿਆ, ਸਕਾਰਾਤਮਕਤਾ ਅਤੇ ਨਵੀਂ ਊਰਜਾ ਦਾ ਪ੍ਰਤੀਕ ਹੈ ਅਤੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਆਪਣੇ ਲਕਸ਼ ਦੀ ਪ੍ਰਾਪਤੀ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਪ੍ਰੋਫੈਸਰ ਡੀ. ਵੀ. ਸ਼ਰਮਾ ਨੇ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਰਾਹੀਂ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਸਾਂਸਕਿ੍ਤਿਕ ਅਤੇ ਸ਼ੈਖਣਿਕ ਮਹੱਤਵ ਨਾਲ ਜਾਣੂ ਕਰਵਾਇਆ | ਇਸ ਮੌਕੇ ਸਕੂਲ ਪਰਿਵਾਰ ਵੱਲੋਂ ਸਾਰੇ ਵਿਦਿਆਰਥੀਆਂ, ਮਾਪੇ ਅਤੇ ਅਧਿਆਪਕਾਂ ਨੂੰ ਆਉਣ ਵਾਲੇ ਗਣਤੰਤਰ ਦਿਵਸ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਦੇਸ਼ ਪ੍ਰਤੀ ਆਪਣਾ ਕਰਤੱਵ ਨਿਭਾਉਣ ਦਾ ਸੰਦੇਸ਼ ਵੀ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਸੰਤ ਪੰਚਮੀ ਦੇ ਤਿਉਹਾਰ ਸੰਬੰਧੀ ਸਮਾਗਮ
Ad Position 24