14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

77ਵਾਂ ਗਣਤੰਤਰ ਦਿਵਸ: ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ 'ਚ ਹੋਈ ਫ਼ੁੱਲ ਡਰੈੱਸ ਰਿਹਰਸਲ

Ad Position 21
No active advertisement
ਅਜੀਤ ਡੈਸਕ 25-01-2026
ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਸਿੰਘ)-ਦੇਸ਼ ਭਰ ਵਿਚ ਮਨਾਏ ਜਾਣ ਵਾਲੇ 77ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਥਾਨਕ ਪੁਲਿਸ ਲਾਈਨ ਗਰਾਊਾਡ ਵਿਚ ਫ਼ੁਲ ਡਰੈੱਸ ਰਿਹਰਸਲ ਹੋਈ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਤਿਰੰਗਾ ਝੰਡਾ ਲਹਿਰਾਇਆ | ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਵਿੱਚ ਹਿੱਸਾ ਲੈਣ ਵਾਲੇ ਵੱਖ-ਵੱਖ ਟੁਕੜੀਆਂ ਦਾ ਨਿਰੀਖਣ ਕੀਤਾ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਅਤੇ ਪਰੇਡ ਕਮਾਂਡਰ ਧੀਰੇਂਦਰ ਵਰਮਾ ਵੀ ਉਨ੍ਹਾਂ ਨਾਲ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਮਾਰਚ ਪਾਸਟ ਵਿਚ ਸ਼ਾਮਲ ਪੀ.ਆਰ.ਟੀ.ਸੀ ਜਹਾਨਖੇਲਾਂ, ਪੀ.ਆਰ.ਟੀ.ਸੀ ਜਹਾਨਖੇਲਾਂ ਮਹਿਲਾ ਵਿੰਗ, ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡਸ, ਪੈਸਕੋ (ਐਕਸ ਸਰਵਿਸਮੈਨ), ਐਨ.ਸੀ.ਸੀ 12 ਪੰਜਾਬ ਬਟਾਲੀਅਨ ਹੁਸ਼ਿਆਰਪੁਰ, ਸਕਾਊਟਸ ਲੜਕੇ ਸਕੂਲ ਆਫ਼ ਐਮੀਨੈਂਸ ਖੁਆਸ ਪੁਰਹੀਰਾਂ, ਪੁਲਿਸ ਕੈਡਿਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਗਰਲਜ਼ ਗਾਈਡਜ਼ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਅਤੇ ਪੀ.ਪੀ.ਏ ਫਿਲੌਰ ਅਤੇ ਪੀ.ਆਰ.ਟੀ.ਸੀ ਜਹਾਲਖੇਲਾਂ ਦੇ ਬੈਂਡ ਦੀ ਟੁਕੜੀ ਤੋਂ ਸਲਾਮੀ ਲਈ | ਇਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਭਲਾਈ ਸਕੀਮਾਂ, ਪ੍ਰਾਪਤੀਆਂ ਅਤੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਸ਼ਾਮਲ ਹੋਣਗੀਆਂ | ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਬਹਾਦਰ ਅÏਰਤਾਂ ਤੋਂ ਇਲਾਵਾ ਮੁੱਖ ਮੰਤਰੀ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕਰਨਗੇ ਅਤੇ ਲੋੜਵੰਦਾਂ ਨੂੰ ਮੋਟਰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਜਾਣਗੀਆਂ | ਇਸ ਦੌਰਾਨ ਪੀ.ਏ.ਪੀ ਜਲੰਧਰ ਦੇ ਘੋੜਸਵਾਰਾਂ ਨੇ ਟੈਂਟ ਪੈੱਗਿੰਗ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੈਰੀ ਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ ਜਿਸ ਤੋਂ ਬਾਅਦ ਪ੍ਰੋਗਰਾਮ ਸਮਾਪਤ ਹੋਇਆ | ਇਸ ਮੌਕੇ ਐਸ.ਪੀ ਨਵਨੀਤ ਕੌਰ, ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਸੰਵੇਦਨਸ਼ੀਲ ਮੁੱਦਿਆਂ 'ਤੇ ਚਰਚਾ ਲਈ ਮੁੱਖ ਮੰਤਰੀ ਸਮਾਂ ਦੇਣ-ਸਹੋਲੀ ਅਗਲੀ ਖ਼ਬਰ ਸੈਣੀ ਬਾਰ ਕਾਲਜ ਬੁੱਲੋ੍ਹਵਾਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
Ad Position 24