14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਸਿੱਖਿਆ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੇ ਐਜੂਕੇਸ਼ਨ ਵਿਭਾਗ ਵੱਲੋਂ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ 'ਅੰਤਰਰਾਸ਼ਟਰੀ ਸਿੱਖਿਆ ਦਿਵਸ' ਮਨਾਇਆ ਗਿਆ | ਇਸ ਮੌਕੇ ਐਜੂਕੇਸ਼ਨ ਵਿਭਾਗ ਵੱਲੋਂ ਇੰਟਰ ਕਲਾਸ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੀ.ਏ. ਬੀ.ਐੱਡ. ਅਤੇ ਬੀ.ਐੱਸ ਸੀ. ਬੀ. ਐੱਡ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲੇ ਵਿਚ ਚੌਥੇ ਸਾਲ ਦੀਆਂ ਵਿਦਿਆਰਥਣਾਂ ਮਨੀਸ਼ਾ, ਲਵਪ੍ਰੀਤ ਅਤੇ ਪਿ੍ਆ ਨੇ ਪਹਿਲਾ ਸਥਾਨ, ਤੀਜੇ ਸਾਲ ਦੀਆਂ ਵਿਦਿਆਰਥਣਾਂ ਭਵਿਆ, ਬੰਦਨਾ ਅਤੇ ਨਵਲੀਨ ਨੇ ਦੂਜਾ ਸਥਾਨ ਅਤੇ ਭਾਗ ਪਹਿਲਾ ਦੀਆਂ ਗੁਰਿੰਦਰ ਕੌਰ, ਪੱਲਵੀ ਬੰਗਾ, ਬਰਿਕਸ਼ਾ ਦੇਵੀ ਅਤੇ ਅਮਨਪ੍ਰੀਤ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਜ਼ਿੰਦਗੀ ਵਿਚ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਤੇ ਅੱਵਲ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਵਿਭਾਗ ਵੱਲੋਂ ਡਾ. ਸੰਘਾ ਗੁਰਬਖ਼ਸ਼ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅੰਤਰਰਾਸ਼ਟਰੀ ਸਿੱਖਿਆ ਦਿਵਸ ਸਬੰਧੀ ਵਿਚਾਰ ਰੱਖੇ | ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਅਰਵਿੰਦਰ ਕੌਰ, ਡਾ. ਸੰਘਾ ਗੁਰਬਖ਼ਸ਼ ਕੌਰ, ਡਾ. ਨਰੇਸ਼ ਕੁਮਾਰੀ, ਪ੍ਰੋ. ਕਿਰਨਜੋਤ ਕੌਰ, ਡਾ. ਅਰਵਿੰਦਰ ਸਿੰਘ, ਪ੍ਰੋ. ਨਰਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਮਨਦੀਪ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਗ੍ਰਾਮ ਪੰਚਾਇਤ ਮਹੀਉੱਦੀਨਪੁਰ ਗਾਜ਼ੀ ਵਲੋਂ ਗਣਤੰਤਰ ਦਿਵਸ ਤੇ ਅੰਤਰਰਾਸ਼ਟਰੀ ਬਾਲਿਕਾ ਦਿਵਸ ਮਨਾਇਆ
Ad Position 24