14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪ੍ਰਕਾਸ਼ ਦਿਹਾੜੇ ਸੰਬੰਧੀ ਗੁਰਦੁਆਰਾ ਸ਼ਹੀਦ ਸਿੰਘਾਂ 'ਚ ਸ਼ਾਮ ਦੇ ਕੀਰਤਨ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 25-01-2026
ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ, ਮੁਹੱਲਾ ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ 26 ਜਨਵਰੀ ਦਿਨ ਸੋਮਵਾਰ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਦੀ ਹੇਠ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਦੀ ਲੜੀ ਤਹਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਾਮ ਦੇ ਕੀਰਤਨ ਦੀਵਾਨ ਸਜਾਏ ਗਏ | ਜਿਸ 'ਚ ਸੰਤ ਬਾਬਾ ਸੁਰਜੀਤ ਸਿੰਘ ਅਮਰੀਕਾ ਵਾਲੇ, ਸੰਤ ਕੁਲਦੀਪ ਸਿੰਘ ਮਜਾਰੀ ਵਾਲੇ, ਸੰਤ ਗੁਰਪ੍ਰੀਤ ਸਿੰਘ ਮਿਰਜ਼ਾਪੁਰ ਵਾਲੇ, ਢਾਡੀ ਭਾਈ ਗਰਜਾ ਸਿੰਘ ਮਲਿਕਪੁਰ ਵਾਲੇ, ਸੰਤ ਮਨਮੋਹਨ ਸਿੰਘ ਬਾਰਨ ਵਾਲੇ, ਸੰਤ ਜੋਗਾ ਸਿੰਘ ਰਾਮੂਥਿਆੜਾ ਵਾਲੇ ਤੇ ਸੰਤ ਤੇਸ਼ਵਰ ਪ੍ਰਤਾਪ ਸਿੰਘ ਗੁਰਦੁਆਰਾ ਝੀਲ ਸਾਹਿਬ ਚੰਡੀਗੜ੍ਹ ਵਾਲਿਆਂ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਮਤਿ ਵਿਚਾਰਾਂ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸੰਤ ਰਣਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਅਤੇ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਉਨ੍ਹਾਂ 26 ਜਨਵਰੀ ਨੂੰ ਗੁਰਦੁਆਰਾ ਸਾਹਿਬ 'ਚ ਹੋਏ ਕੀਰਤਨ ਦਰਬਾਰ 'ਚ ਵੱਡੀ 'ਚ ਗਿਣਤੀ 'ਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ, ਮੋਹਨਜੀਤ ਸਿੰਘ, ਠਾਕੁਰਜੀਤ ਸਿੰਘ, ਜਸਵੀਰ ਸਿੰਘ, ਮਨਸਹਿਜ ਸਿੰਘ, ਸੁਹੇਲ ਸਿੰਘ, ਸੁਰਜੀਤ ਸਿੰਘ, ਸੰਤੋਖ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਪਿੰਡ ਬਹਿਬਲ ਮੰਝ ਦੀ ਪੰਚਾਇਤ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਅਗਲੀ ਖ਼ਬਰ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਮਹਿੰਦਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24