ਮੁਕੇਰੀਆਂ, 24 ਜਨਵਰੀ (ਰਾਮਗੜ੍ਹੀਆ)- ਮੁਕੇਰੀਆਂ ਹਲਕੇ ਦੇ ਪੈਂਦੇ ਪਿੰਡ ਬਹਿਬਲ ਮੰਝ ਪੰਚਾਇਤ ਦੇ ਸਰਪੰਚ ਸੰਦੀਪ ਕੌਰ, ਸੁਰਜੀਤ ਸਿੰਘ ਪੰਚ, ਨੇਹਾ ਦੇਵੀ ਪੰਚ, ਸਬ. ਨਿਰਮਲ ਸਿੰਘ ਪੰਚ, ਮਲਕੀਤ ਸਿੰਘ ਪੰਚ, ਜਗਬੀਰ ਸਿੰਘ ਜੱਗਾ ਸਮਾਜ ਸੇਵਕ, ਨੀਰਜ ਰਾਣਾ ਅਤੇ ਉਨ੍ਹਾਂ ਨਾਲ ਹੋਰ ਪਿੰਡ ਦੇ ਮੁਹਤਬਰ ਸੱਜਣਾਂ ਨੇ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਮੁਕੇਰੀਆਂ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਨੇ ਸ਼ਾਮਿਲ ਹੋਏ ਬਹਿਬਲ ਮੰਝ ਪੰਚਾਇਤ ਦੇ ਸਰਪੰਚ, ਪੰਚਾਂ ਅਤੇ ਮੁਹਤਬਰ ਸੱਜਣਾਂ ਦਾ ਪਾਰਟੀ ਦਾ ਮਫ਼ਲਰ ਪਾ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਖ਼ੁਸ਼ ਹਨ | ਇਸ ਮੌਕੇ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਇਸ ਪਾਰਟੀ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਦਿਨ ਰਾਤ ਪਾਰਟੀ ਨਾਲ ਖੜੇ ਰਹਿਣਗੇ | ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਨੇ ਕਿਹਾ ਕਿ ਹਰ ਵਰਕਰ ਨੂੰ ਆਮ ਆਦਮੀ ਪਾਰਟੀ ਬਣਦਾ ਮਾਣ ਸਤਿਕਾਰ ਦੇਵੇਗੀ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਰੀ, ਬਨੀ ਰਾਣਾ ਬਲਾਕ ਸੰਮਤੀ ਮੈਂਬਰ, ਅਮਿਤ ਕੁਮਾਰ ਬਲਾਕ ਪ੍ਰਧਾਨ ਆਦਿ ਵੱਡੀ ਗਿਣਤੀ 'ਚ 'ਆਪ' ਆਗੂ ਹਾਜ਼ਰ ਸਨ |