ਹੁਸ਼ਿਆਰਪੁਰ, 24 ਜਨਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਚੀਮਾ ਜੀ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਇੰਚਾਰਜ ਵਿਜੇ ਕੁਮਾਰ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਰਣਜੀਤ ਕੁਮਾਰ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਨਾਲ ਸਬੰਧਿਤ ਸੈਮੀਨਾਰ, ਪੋਸਟਰ ਬਣਾਉਣ, ਸਹੁੰ ਚੁੱਕ ਅਤੇ ਰੈਲੀ ਕੱਢਣ ਸਬੰਧੀ ਸਮਾਗਮ ਕਰਵਾਏ ਗਏ | ਰਾਸ਼ਟਰੀ ਵੋਟਰ ਦਿਵਸ ਨਾਲ ਸਬੰਧਿਤ ਆਪਣੇ ਵਿਚਾਰ ਪੇਸ਼ ਕਰਦੇ ਹੋਏ ਪ੍ਰੋ. ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ | ਪ੍ਰੋ: ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਵੋਟ ਪਾਉਣ ਸਬੰਧੀ ਸਹੁੰ ਵੀ ਚੁਕਾਈ | ਉਨ੍ਹਾਂ ਗਣਤੰਤਰ ਦਿਵਸ ਨਾਲ ਸਬੰਧਿਤ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸੰਵਿਧਾਨ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਮੌਕੇ ਅਸਿਸਟੈਂਟ ਪ੍ਰੋ.ਰਣਜੀਤ ਕੁਮਾਰ, ਬਿੰਦੂ ਸ਼ਰਮਾ, ਕੁਲਵਿੰਦਰ ਕੌਰ, ਸ਼ਚੀ, ਧਰਮਵੀਰ, ਸੂਰਜ ਕੁਮਾਰ ਆਦਿ ਹਾਜ਼ਰ ਸਨ |