ਦਸੂਹਾ, 24 ਜਨਵਰੀ (ਭੁੱਲਰ)- ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਤੇ ਚੀਫ਼ ਕੋਆਰਡੀਨੇਟਰ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਜ਼ੋਨ2 ਦੇ ਰੀਜ਼ਨਲ ਸੈਂਟਰ ਦੇ ਉਦਘਾਟਨ ਦੀ ਖ਼ੁਸ਼ੀ ਵਿਚ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਉਨ੍ਹਾਂ ਦੱਸਿਆ ਸਮਾਗਮ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਗੀਤ ਅਤੇ ਹੋਰ ਸਭਿਆਚਾਰਕ ਆਈਟਮਾਂ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ ਗਿਆ | ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਪੰਜਾਬੀ ਸਭਿਆਚਾਰ ਦੀ ਖ਼ੂਬਸੂਰਤੀ ਨੂੰ ਦਰਸਾਇਆ ਅਤੇ ਮੌਜੂਦ ਮਹਿਮਾਨਾਂ ਦਾ ਮਨ ਮੋਹ ਲਿਆ | ਇਸ ਸਭਿਆਚਾਰਕ ਸਮਾਗਮ ਦੌਰਾਨ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਤਨ ਸਿੰਘ , ਰਜਿਸਟਰਾਰ ਡਾ. ਬਲਜੀਤ ਸਿੰਘ ਖਹਿਰਾ, ਰੀਜ਼ਨਲ ਡਾਇਰੈਕਟਰ ਡਾ. ਅਮਰਜੀਤ ਸਿੰਘ, ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕਿਹਾ ਕਿ ਕੇ.ਐਮ.ਐਸ ਕਾਲਜ ਵਿਖੇ ਬਣਿਆ ਰੀਜ਼ਨਲ ਸੈਂਟਰ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਨਵੇਂ ਰਾਹ ਖੋਲ੍ਹੇਗਾ | ਇਸ ਮੌਕੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ, ਸੋਨੂੰ ਖ਼ਾਲਸਾ ਪ੍ਰਧਾਨ, ਬਲਦੇਵ ਠਾਕੁਰ, ਸੁਰਿੰਦਰ ਨਾਥ, ਦਿਲਬਾਗ ਸਿੰਘ ਹੁੰਦਲ, ਦਰਵਾਰੀ ਸੈਣੀ, ਡਾ. ਸ਼ਸ਼ੀ ਬਾਲਾ ਪਿ੍ੰਸੀਪਲ ਸਰਕਾਰੀ ਕਾਲਜ ਟਾਂਡਾ, ਰਾਜੇਸ਼ ਕੁਮਾਰ, ਡਾ. ਕੀਰਤੀ ਕਸ਼ਯਪ, ਗੁਰਪ੍ਰੀਤ ਕੌਰ, ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਲਖਵਿੰਦਰ ਕੌਰ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਦੇਵ ਕੁਮਾਰ ਆਦਿ ਹਾਜ਼ਰ ਸਨ |ਕੇ07