15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ - ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 26-01-2026
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਬਹੁਤ ਜ਼ਰੂਰੀ ਹੈ ਅਤੇ ਵੋਟਰ ਇਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ | ਨਗਰ ਨਿਗਮ ਕਮਿਸ਼ਨਰ ਜਿਓਤੀ ਬਾਲਾ ਮੱਟੂ ਵੀ ਉਨ੍ਹਾਂ ਨਾਲ ਮੌਜੂਦ ਸਨ | ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮਾਂ, ਕਵਿਤਾ ਅਤੇ ਨਾਟਕ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਡਿਪਟੀ ਕਮਿਸ਼ਨਰ ਨੇ ਚੋਣ ਪ੍ਰਕਿਰਿਆ ਵਿੱਚ ਸ਼ਾਮਿਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਾਲ ਭਰ ਵੋਟਾਂ ਬਣਾਉਣ ਲਈ ਕੰਮ ਕਰਦੇ ਹਨ ਅਤੇ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਹਨ | ਇਸ ਮੌਕੇ ਉਨ੍ਹਾਂ ਨਵੇਂ ਵੋਟਰਾਂ ਨੂੰ ਵੋਟਰ ਆਈ.ਡੀ ਕਾਰਡ ਵੰਡੇ ਅਤੇ ਨੌਜਵਾਨ ਵੋਟਰਾਂ ਨੂੰ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਸਹੁੰ ਚੁਕਾਈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ 43-ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੂੰ ਸਰਬੋਤਮ ਈ.ਆਰ.ਓ, ਭੁਪਿੰਦਰ ਸਿੰਘ ਨੂੰ ਸਰਵੋਤਮ ਬੀ.ਐਲ.ਓ (ਬੂਥ ਲੈਵਲ ਅਫ਼ਸਰ) 43-ਹੁਸ਼ਿਆਰਪੁਰ ਅਤੇ ਸਰਬੋਤਮ ਨੋਡਲ ਅਫ਼ਸਰ ਅੰਕੁਰ ਸ਼ਰਮਾ ਨੂੰ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਨੋਡਲ ਅਫ਼ਸਰ ਸਵੀਪ ਵਜੋਂ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਪ੍ਰਸੰਸਾ ਪੁਰਸਕਾਰ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਨੂੰ ਦਿੱਤੇ ਗਏ | ਇਸ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਵੀ ਪੇਸ਼ ਕੀਤੇ ਗਏ | ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ, ਮੇਘਾ ਮਹਿਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ 'ਤੇ ਨਗਰ ਕੀਰਤਨ ਸਜਾਇਆ
Ad Position 24