15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਐਨ.ਐਚ.ਐਮ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 26-01-2026
ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)-ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਸਿਹਤ ਵਿਭਾਗ ਵਿੱਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆਂ ਭੱਜਦੀ ਨਜ਼ਰ ਆ ਰਹੀ ਹੈ | ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਸਬੰਧ ਵਿੱਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ | ਜਿਸ ਕਰਕੇ ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸਦੇ ਸਿੱਟੇ ਵਜੋਂ ਐਨ ਐਚ ਐਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਅੱਜ 26 ਜਨਵਰੀ ਦੇ ਸਟੇਟ ਪੱਧਰੀ ਸਮਾਗਮ ਚ ਮੁੱਖ ਮੰਤਰੀ ਪੰਜਾਬ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਹ ਪ੍ਰਗਟਾਵਾ ਐਨ.ਐਚ.ਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਵੱਲੋਂ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਅੱਜ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਰਕਾਰ ਦਾ ਪਿੱਟ ਸਿਆਪਾ ਕਰਨ ਅਤੇ ਸਰਕਾਰ ਨੂੰ ਗੁੜ੍ਹੀ ਨੀਂਦ ਚੋਂ ਜਗਾਉਣ ਲਈ ਅੱਜ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਮੰਗ ਦਿੰਦੇ ਹੋਏ ਸਖ਼ਤ ਸ਼ਬਦਾਂ ਚ ਕਿਹਾ ਕਿ ਜੇਕਰ ਸਰਕਾਰ ਐਨ.ਐਚ.ਐਮ ਮੁਲਾਜ਼ਮਾਂ ਦੀ ਮੁੱਖ ਮੰਗਾਂ ਜਿਵੇਂ ਕਿ ਬਰਾਬਰ ਕੰਮ ਬਰਾਬਰ ਤਨਖ਼ਾਹ, ਗਰੈਚੁਟੀ, ਉਮਰ ਹੱਦ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਯੂਨੀਅਨ ਦੇ ਜਨਰਲ ਸੈਕਟਰੀ ਰਾਮ ਸਿੰਘ ਕਪੂਰਥਲਾ ਅਤੇ ਅਮਨਦੀਪ ਸਿੰਘ ਪਟਿਆਲਾ , ਗੁਲਸ਼ਨ ਸ਼ਰਮਾ ਫ਼ਰੀਦਕੋਟ, ਡਾਕਟਰ ਵਾਹਿਦ ਮਲੇਰਕੋਟਲਾ, ਤੁਰਣਜੀਤ ਹੁਸ਼ਿਆਰਪੁਰ,ਦਿਨੇਸ਼ ਗਰਗ ਪਟਿਆਲਾ, ਜਸਵੀਰ ਸਿੰਘ ਤਰਨਤਾਰਨ, ਮਨਦੀਪ ਸਿੰਘ ਤਰਨਤਾਰਨ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ,ਅਮਰਜੀਤ ਫ਼ਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਰਣਜੀਤ ਕੌਰ ਬਠਿੰਡਾ, ਡਾਕਟਰ ਸ਼ਿਵਰਾਜ ਲੁਧਿਆਣਾ, ਡਾਕਟਰ ਪੰਖਕੁੜੀ ਜਲੰਧਰ, ਜਸਬੀਰ ਸਿੰਘ ਮੋਗਾ, ਅਮਨਦੀਪ ਕੌਰ ਨਵਾਂ ਸ਼ਹਿਰ ਆਦਿ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਕਿਸ ਮੇ ਕਿਤਨਾ ਹੈ ਦਮ' ਮੰਚ ਦੇ ਫਾਈਨਲ ਗੇੜ 'ਚ ਪਹੁੰਚਿਆ ਮਾਧਵਨ ਚੌਧਰੀ ਅਗਲੀ ਖ਼ਬਰ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਪਾਉਣੀ ਜ਼ਰੂਰੀ - ਆਸ਼ਿਕਾ ਜੈਨ
Ad Position 24