ਮਾਹਿਲਪੁਰ, 25 ਜਨਵਰੀ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਨਵੇਂ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੀ ਵਿਸ਼ੇਸ਼ ਸਹੂਲਤ ਵਾਸਤੇ 28 ਜਨਵਰੀ ਨੂੰ ਦਾਖਲਾ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਅਗਲੇਰੇ ਸੈਸ਼ਨ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਨੂੰ ਫ਼ੀਸ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਵੇਗੀ ਤੇ ਦਾਖਲ ਹੋਣ ਵਾਲੇ ਵਿਦਿਆਰਥੀਆਂ ਤੋਂ ਮਾਰਚ ਤੱਕ ਕੋਈ ਫ਼ੀਸ ਨਹੀਂ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਕੂਲ ਦਾ ਮੁੱਖ ਉਦੇਸ਼ ਇਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਉੱਚ ਪੱਧਰੀ ਦੁਨਿਆਵੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਸੰਚਾਰ ਕਰਨ ਲਈ ਅਤੇ ਉਨ੍ਹਾਂ ਨੂੰ ਚੰਗੇ ਇਨਸਾਨ ਬਣਾਉਣ ਲਈ ਗੁਰਬਾਣੀ 'ਤੇ ਆਧਾਰਤ ਸਿੱਖਿਆ ਦੇਣਾ ਹੈ |